ਡੇਰਾਬੱਸੀ ਸਰਕਾਰੀ ਕਾਲਜ 'ਚ ਨਾਰੀ ਸੁਰੱਖਿਆ ਤੇ ਸਸ਼ਕਤੀਕਰਨ ਨਾਲ ਸਬੰਧਿਤ ਪ੍ਰੋਗਰਾਮ ਕਰਵਾਇਆ
ਅਜੀਤ ਡੈਸਕ
30-01-2020
ਡੇਰਾਬੱਸੀ, 29 ਜਨਵਰੀ (ਸ਼ਾਮ ਸਿੰਘ ਸੰਧੂ)-'ਵੂਮੈਨ ਪ੍ਰੋਟੈਕਸ਼ਨ ਸੈੱਲ' ਵਲੋਂ ਪੰਜਾਬ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਸਾਂਝ ਕੇਂਦਰ ਟੀਮ ਦੇ ਸਹਿਯੋਗ ਨਾਲ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਪਿੰ੍ਰਸੀਪਲ ਸ੍ਰੀਮਤੀ ਸਾਧਨਾ ਸੰਗਰ ਦੀ ਸਰਪ੍ਰਸਤੀ ਹੇਠ ਨਾਰੀ ਸੁਰੱਖਿਆ ਅਤੇ ਸਸ਼ਕਤੀਕਰਨ ਨਾਲ ਸਬੰਧਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਦੌਰਾਨ ਕਾਲਜ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਪੁਲਿਸ ਦੇ ਕਮਿਊਨਿਟੀ ਪੁਲਿਸਿੰਗ ਵਿੰਗ ਵਲੋਂ ਬਣਾਈ 'ਸ਼ਕਤੀ' ਐਪ ਨੂੰ ਡਾਊਨਲੋਡ ਕਰਨ ਅਤੇ ਇੰਸਟਾਲ ਕਰਨ ਤੋਂ ਲੈ ਕੇ ਇਸ ਐਪ ਨੂੰ ਵਰਤਣ ਬਾਰੇ ਵਿਸਥਾਰ ਨਾਲ ਜਾਣਕਾਰੀ ਕੀਤੀ ਗਈ | ਇਸ ਮੌਕੇ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਹੈਲਮੇਟ ਪਾਉਣ ਦੀ ਅਪੀਲ ਕੀਤੀ | ਪ੍ਰੋਗਰਾਮ ਦੇ ਅੰਤ 'ਚ ਡਾ. ਗੁਰਜੰਟ ਸਿੰਘ ਨੇ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਅਤੇ ਸਾਂਝ ਕੇਂਦਰ ਟੀਮ ਦਾ ਵਿਦਿਆਰਥਣਾਂ ਨੂੰ ਬਹੁਮੁੱਲੀ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ | ਮੰਚ ਸੰਚਾਲਨ ਪ੍ਰੋ. ਸੁਮਿਤੀ ਕਟੋਚ ਵਲੋਂ ਬਾਖ਼ੂਬੀ ਕੀਤਾ ਗਿਆ | ਇਸ ਮੌਕੇ ਸਹਾਇਕ ਸਬ-ਇੰਸਪੈਕਟਰ ਹਰੀਸ਼ ਕੁਮਾਰ ਸਮੇਤ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਸਾਂਝ ਕੇਂਦਰ ਟੀਮ ਦੇ ਮੈਂਬਰ, ਕਾਲਜ ਦੇ ਵੂਮੈਨ ਸੁਰੱਖਿਆ ਸੈੱਲ ਦੇ ਮੈਂਬਰ ਪ੍ਰੋ. ਅਜਿੰਦਰ ਕੌਰ, ਪ੍ਰੋ. ਪੁਸ਼ਪਿੰਦਰ ਕੌਰ, ਪ੍ਰੋ. ਰਾਜਬੀਰ ਕੌਰ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ 'ਚ ਵਿਦਿਆਰਥਣਾਂ ਹਾਜ਼ਰ ਸਨ |