ਖਰੜ, 29 ਜਨਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਦੁਸਾਹਿਰਾ ਗਰਾਊਡ ਖਰੜ ਵਿਖੇ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਸਮਾਜਸੇਵੀ ਆਗੂ ਦਵਿੰਦਰ ਸਿੰਘ ਵਲੋਂ ਕੀਤਾ ਗਿਆ | ਮੋਬਾਇਲ ਲੈਬਾਰਟਰੀ ਦੇ ਡੇਅਰੀ ਟੈਕਨੋਲਜਿਸਟ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਦੌਰਾਨ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ, ਮਨੁੱਖੀ ਸਿਹਤ ਲਈ ਇਸਦਾ ਮਹੱਤਵ ਅਤੇ ਇਸ ਵਿਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਵੀ ਦਿੱਤੀ ਗਈ | ਕੈਂਪ ਵਿਚ 42 ਨਮੂਨੇ ਦੁੱਧ ਖਪਤਕਾਰਾਂ ਵਲੋਂ ਲਿਆਂਦੇ ਗਿਆ, ਜਿਨ੍ਹਾਂ ਵਿਚ 30 ਨਮੂਨੇ ਮਿਆਰਾਂ ਅਨੁਸਾਰ ਸਹੀ ਪਾਏ ਗਏ ਤੇ 12 ਨਮੂਨੇ ਵਿਚ ਪਾਣੀ ਦੀ ਮਿਲਾਵਟ ਪਾਈ ਗਈ, ਜਿਸਦੀ ਮਿਕਦਾਰ 12 ਤੋਂ 27 ਪ੍ਰਤੀਸ਼ਤ ਤੱਕ ਸੀ | ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਹੋਰ ਹਾਨੀਕਾਰਕ, ਬਾਹਰੀ ਪਦਾਰਥ ਨਹੀਂ ਪਾਏ ਗਏ | ਇਸ ਮੌਕੇ ਕਿਰਨ, ਅਮਨ, ਮੰਜੂ, ਮੋਨਿਟਕਾ, ਭੁਪਿੰਦਰ ਕੌਰ, ਚਰਨਜੀਤ ਕੌਰ, ਦੇਵੀ ਦਿਆਲ, ਦੀਪ ਸਿੰਘ, ਰਾਜਿੰਦਰ ਕੁਮਾਰ, ਹਰਦੇਵ ਸਿੰਘ, ਸੰਜੀਵ ਕੁਮਾਰ, ਗੁਰਦੀਪ ਸਿੰਘ ਸਮੇਤ ਹੋਰ ਕਲੋਨੀ ਨਿਵਾਸੀ ਹਾਜ਼ਰ ਸਨ |