ਐੱਸ. ਏ. ਐੱਸ. ਨਗਰ, 27 ਜਨਵਰੀ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਅਕਾਲੀ-ਭਾਜਪਾ ਕੌਾਸਲਰਾਂ ਨੇ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਜਾਣ ਬੁਝ ਕੇ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਰੁਕਾਵਟ ਬਣ ਰਹੇ ਹਨ ਅਤੇ ਤੱਥਾਂ ਰਹਿਤ ਬਿਆਨਬਾਜ਼ੀ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਵਿਧਾਇਕ ਦੀ ਆਪਣੀ ਕਾਰਗੁਜਾਰੀ ਨਾ ਦੇ ਬਰਾਬਰ ਹੈ, ਲਿਹਾਜ਼ਾ ਉਹ ਨਹੀਂ ਚਾਹੁੰਦੇ ਕਿ ਨਿਗਮ 'ਤੇ ਕਾਬਜ਼ ਧਿਰ ਸ਼ਹਿਰ ਦੇ ਵਿਕਾਸ ਕਾਰਜ ਕਰਵਾ ਸਕੇ | ਇਨ੍ਹਾਂ ਕੌਾਸਲਰਾਂ ਵਿਚ ਪਰਮਜੀਤ ਸਿੰਘ ਕਾਹਲੋਂ, ਫੂਲਰਾਜ ਸਿੰਘ, ਪਰਵਿੰਦਰ ਸਿੰਘ ਸੋਹਾਣਾ, ਆਰ. ਪੀ. ਸ਼ਰਮਾ, ਹਰਪਾਲ ਸਿੰਘ ਚੰਨਾ, ਪਰਵਿੰਦਰ ਸਿੰਘ ਤਸਿੰਬਲੀ, ਅਸ਼ੋਕ ਝਾਅ, ਕਮਲਜੀਤ ਸਿੰਘ ਰੂਬੀ, ਪ੍ਰਕਾਸ਼ਵਤੀ, ਉਪਿੰਦਰਪ੍ਰੀਤ ਕੌਰ ਗਿੱਲ, ਗੁਰਮੀਤ ਕੌਰ, ਰਜਨੀ ਗੋਇਲ, ਸੁਖਦੇਵ ਸਿੰਘ ਪਟਵਾਰੀ, ਰਮਨਪ੍ਰੀਤ ਕੌਰ, ਜਸਵੀਰ ਕੌਰ ਅਤਲੀ, ਰਜਿੰਦਰ ਕੌਰ, ਕਰਮਜੀਤ ਕੌਰ, ਕਮਲਜੀਤ ਕੌਰ ਸੋਹਾਣਾ ਨੇ ਸੱਦੇ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਸ਼ਹਿਰ ਦੇ 200 ਦੇ ਕਰੀਬ ਵਿਕਾਸ ਕਾਰਜਾਂ ਦੇ ਟੈਂਡਰ ਰੋਕੇ ਗਏ ਹਨ, ਜਦਕਿ ਇਨ੍ਹਾਂ ਵਿਕਾਸ ਕਾਰਜਾਂ ਦੇ ਟੈਂਡਰ ਖੋਲ੍ਹਣ ਨੂੰ ਲੈ ਕੇ ਨਿਗਮ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ ਸੀ | ਉਨ੍ਹਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਉਹ ਮੁਹਾਲੀ ਸ਼ਹਿਰ ਦੇ ਵਿਕਾਸ ਲਈ ਕੈਬਨਿਟ ਮੰਤਰੀ ਵਲੋਂ ਡਾਹੀਆਂ ਜਾ ਰਹੀਆਂ ਅੜਚਨਾਂ ਨੂੰ ਦੂਰ ਕਰਕੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਆਦੇਸ਼ ਜਾਰੀ ਕਰਨ | ਦੂਜੇ ਪਾਸੇ ਇਸ ਸਬੰਧੀ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ-ਭਾਜਪਾ ਕੌਾਸਲਰ ਉਨ੍ਹਾਂ ਦੇ ਿਖ਼ਲਾਫ਼ ਬੇਬੁਨਿਆਦ ਬਿਆਨਬਾਜ਼ੀ ਕਰ ਰਹੇ ਹਨ, ਲਿਹਾਜ਼ਾ ਉਹ ਅੱਜ ਪੱਤਰਕਾਰ ਸੰਮੇਲਨ ਕਰਕੇ ਇਨ੍ਹਾਂ ਸਾਰੇ ਦੋਸ਼ਾਂ ਦਾ ਜਵਾਬ ਦੇਣਗੇ |