ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਸ਼ਾਸਤਰੀ ਸਕੂਲ ਫੇਜ਼-1 ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

Ad Position 21
No active advertisement
ਸ਼ਾਸਤਰੀ ਮਾਡਲ ਸਕੂਲ ਫੇਜ਼-1 ਵਿਖੇ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਪਤੰਗਾਂ ਨੂੰ ਉਡਾਉਣ ਦੀ ਤਿਆਰੀ ਕਰਦੇ ਵਿਦਿਆਰਥੀ | ਤਸਵੀਰ: ਅਮਰਜੀਤ ਸਿੰਘ <br/> 30-01-2020
ਐੱਸ. ਏ. ਐੱਸ. ਨਗਰ, 29 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਫੇਜ਼-1 ਵਿਚ ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਵਿਦਿਆਰਥੀਆਂ ਨੇ ਸਲਾਨਾ ਪ੍ਰੀਖਿਆਵਾਂ ਵਿਚ ਸਖ਼ਤ ਮਿਹਨਤ ਕਰਕੇ ਸ਼ਾਨਦਾਰ ਅੰਕ ਪ੍ਰਾਪਤ ਕਰਨ ਲਈ ਸਕੂਲ ਵਿਚ ਬਿਰਾਜਮਾਨ ਮਾਂ ਸਰਸਵਤੀ ਦੀ ਪ੍ਰਤਿਮਾ ਦੀ ਪੂਜਾ ਅਰਚਨਾ ਕਰਕੇ ਆਸ਼ੀਰਵਾਦ ਲਿਆ | ਸਕੂਲ ਵਿਚ ਆਪਣੀਆਂ-ਆਪਣੀਆਂ ਰੰਗ ਬਿਰੰਗੀਆਂ ਪਤੰਗਾਂ ਲੈ ਕੇ ਸਕੂਲ ਪਹੁੰਚੇ ਵਿਦਿਆਰਥੀ ਨੇ ਪਤੰਗਾਂ ਨੂੰ ਅਕਾਸ਼ ਵਿਚ ਉਡਾ ਕੇ ਪਤੰਗ ਬਾਜ਼ੀ ਦਾ ਲੁਤਫ਼ ਲਿਆ | ਸਕੂਲ ਪਿ੍ੰਸੀਪਲ ਸ੍ਰੀਮਤੀ ਆਰ. ਬਾਲਾ ਨੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਬਸੰਤ ਰੁੱਤ ਦੇ ਆਗਮਨ ਨਾਲ ਕੁਦਰਤ ਵਿਚ ਨਵਾਂ ਨਿਖਾਰ ਆ ਜਾਂਦਾ ਹੈ | ਸਾਨੂੰ ਸਭ ਨੂੰ ਖੁਸ਼ੀ-ਖੁਸ਼ੀ ਹਰ ਰੁੱਤ ਦਾ ਸੁਆਗਤ ਕਰਕੇ ਆਨੰਦ ਮਾਨਣਾ ਚਾਹੀਦਾ ਹੈ | ਉਨ੍ਹਾਂ ਇਸ ਦਿਨ ਦੇ ਇਤਿਹਾਸ ਬਾਲ ਹਕੀਕਤ ਰਾਏ ਧਰਮੀ ਦੀ ਸ਼ਹੀਦੀ ਬਾਰੇ ਵੀ ਦੱਸਿਆਂ | ਉਨ੍ਹਾਂ ਦੱਸਿਆ ਕਿ ਸਕੂਲ ਵਲੋਂ ਬੱਚਿਆਂ ਨੂੰ ਸੱਭਿਆਚਾਰ ਨਾਲ ਜੋੜੀ ਰੱਖਣ ਲਈ ਕੋਈ ਨਾ ਕੋਈ ਉਪਰਾਲਾ ਕੀਤਾ ਜਾਂਦਾ ਰਹਿੰਦਾ ਹੈ ਤਾਂ ਜੋ ਪੰਜਾਬੀ ਵਿਰਸਾ ਕਿਤੇ ਗੁਆਚ ਹੀ ਨਾ ਜਾਵੇ | ਅੰਤ ਵਿਚ ਸਭ ਬੱਚਿਆਂ ਨੂੰ ਪੀਲੇ ਚਾਵਲ ਵੀ ਵੰਡੇ ਗਏ |

Ad Position 22
No active advertisement
ਪਿਛਲੀ ਖ਼ਬਰ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਚੰਡੀਗੜ੍ਹ 'ਚ ਵਾਹਨਾਂ ਉੱਤੇ ਅਹੁਦਿਆਂ ਸਬੰਧੀ ਸਟਿੱਕਰ ਲਗਾਉਣ ਵਾਲਿਆਂ ਦੇ ਚਲਾਨ ਸ਼ੁਰੂ... ਅਗਲੀ ਖ਼ਬਰ ਚਾਇਨਾ ਡੋਰ ਦੀ ਲਪੇਟ ਵਿਚ ਆਉਣ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ <br/>
Ad Position 24
No active advertisement