ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਹੱਤਿਆ ਦੇ ਮਾਮਲੇ 'ਚ ਅਦਾਲਤ ਨੇ 6 ਦੋਸ਼ੀਆਂ ਨੂੰ ਸੁਣਾਈ ਸਜ਼ਾ <br/>

Ad Position 21
No active advertisement
ਅਜੀਤ ਡੈਸਕ 30-01-2020
ਪੰਚਕੂਲਾ, 29 ਜਨਵਰੀ (ਕਪਿਲ)-ਪੰਚਕੂਲਾ ਦੇ ਖੜਕ ਮੰਗੋਲੀ ਵਿਚ ਰਾਜਬੀਰ ਨਾਮ ਦੇ ਵਿਅਕਤੀ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਪੰਚਕੂਲਾ ਜ਼ਿਲ੍ਹਾ ਅਦਾਲਤ ਵਲੋਂ 6 ਦੋਸ਼ੀਆਂ ਨੂੰ ਸਜ਼ਾ ਸੁਣਾਈ ਗਈ ਹੈ | ਸਾਰੇ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਉਮਰ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ | ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਅਦਾਲਤ ਵਲੋਂ 6 ਵਿਅਕਤੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ | ਜ਼ਿਕਰਯੋਗ ਹੈ ਕਿ ਸਾਲ 2013 ਵਿਚ ਰਾਜਬੀਰ ਨਾਮ ਦੇ ਵਿਅਕਤੀ ਦੀ ਹੱਤਿਆ ਕਰ ਦਿੱਤੀ ਗਈ ਸੀ, ਜਿਸ ਵਿਚ ਪੁਲਿਸ ਵਲੋਂ 12 ਲੋਕਾਂ ਨੂੰ ਕਥਿਤ ਦੋਸ਼ੀ ਬਣਾਇਆ ਗਿਆ ਸੀ | ਕਥਿਤ ਦੋਸ਼ੀਆਂ ਖਿਲਾਫ ਆਈ. ਪੀ. ਸੀ. ਦੀ ਧਾਰਾ 148, 149, 323, 302, 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਇਨ੍ਹਾਂ 12 ਕਥਿਤ ਦੋਸ਼ੀਆਂ ਵਿਚੋਂ 6 ਨੂੰ ਅਦਾਲਤ ਵਲੋਂ ਬਰੀ ਕੀਤਾ ਗਿਆ ਹੈ ਜਦਕਿ 6 ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ | ਇਹ ਸਜ਼ਾ ਜ਼ਿਲ੍ਹਾ ਅਦਾਲਤ ਵਿਚ ਅਡੀਸ਼ਨਲ ਡਿਸਟਿ੍ਕਰ ਐਾਡ ਸੈਸ਼ਨ ਜੱਜ ਸੰਜੈ ਸੰਧੀਰ ਦੀ ਅਦਾਲਤ ਵਲੋਂ ਸੁਣਾਈ ਗਈ ਹੈ |

Ad Position 22
No active advertisement
ਪਿਛਲੀ ਖ਼ਬਰ 32 ਸਾਲਾ ਵਿਅਕਤੀ ਵਲੋਂ ਖੁਦਕੁਸ਼ੀ ਅਗਲੀ ਖ਼ਬਰ ਗੰਨਾ ਘੁਲਾੜੀਆਂ 'ਤੇ ਸਿਹਤ ਵਿਭਾਗ ਤੇ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਛਾਪਾਮਾਰੀ <br/>
Ad Position 24
No active advertisement