01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਮਾਗਮ ਦੌਰਾਨ ਜਥਾ ਕੀਰਤਨ ਕਰਦਾ ਹੋਇਆ | ਤਸਵੀਰ : ਦਵਿੰਦਰ ਸਿੰਘ <br/> 30-01-2020
ਐੱਸ. ਏ. ਐੱਸ. ਨਗਰ, 29 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਸ਼ਹਿਰ ਅੰਦਰ ਵੱਖ-ਵੱਖ ਥਾਈਾ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ | ਇਸ ਮੌਕੇ ਸ੍ਰੀ ਅੰਾਖਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਕਥਾ ਕੀਰਤਨ ਦਾ ਪ੍ਰਵਾਹ ਚਲਿਆ | ਇਸ ਮੌਕੇ ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ | ਜਨਮ ਦਿਹਾੜੇ ਦੀ ਖੁਸ਼ੀ ਵਿਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਵਿਚ ਭਾਈ ਬਲਬੀਰ ਸਿੰਘ ਬੀਰ ਅਤੇ ਸਮਰਾਲੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ | ਗੁਰਦੁਆਰਾ ਸੰਤਸਰ ਸਾਹਿਬ ਸੈਕਟਰ 38 ਵੈਸਟ ਵਿਖੇ ਸਰਬੱਤ ਦੇ ਭਲੇ ਅਤੇ ਧਰਮ ਪ੍ਰਚਾਰ ਦੇ ਕੀਤੇ ਜਾ ਰਹੇ ਸਮਾਗਮਾਂ ਦੀ ਲੜੀ ਦੇ ਸਬੰਧ 'ਚ ਅਤੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.) ਫੇਜ਼ 11 ਐੱਸ. ਏ. ਐੱਸ. ਨਗਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼ 8 ਐੱਸ. ਏ. ਐੱਸ. ਨਗਰ ਵਿਖੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਅਤੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲਿਆਂ ਦੇ ਉਪਰਾਲੇ ਸਦਕਾ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ

Ad Position 22
No active advertisement
ਪਿਛਲੀ ਖ਼ਬਰ ਪ੍ਰਭਜੋਤ ਸਿੰਘ ਪੂਨੀਆ ਨੂੰ ਕਾਂਗਰਸ ਪਾਰਟੀ ਦਾ ਐਨ. ਐਸ. ਯੂ. ਆਈ ਦਾ ਜ਼ਿਲ੍ਹਾ ਜਨਰਲ ਸਕੱਤਰ ਥਾਪਿਆ <br/> ਅਗਲੀ ਖ਼ਬਰ ਬਾਬਾ ਬੰਦਾ ਸਿੰਘ ਜੀ ਦੀ ਜੀਵਨੀ 'ਤੇ ਆਧਾਰਿਤ ਨਾਟਕ 'ਬੰਦਾ ਗੁਰੂ ਕਾ' ਦਾ ਮੰਚਨ <br/>
Ad Position 24
No active advertisement