02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਪ੍ਰਭਜੋਤ ਸਿੰਘ ਪੂਨੀਆ ਨੂੰ ਕਾਂਗਰਸ ਪਾਰਟੀ ਦਾ ਐਨ. ਐਸ. ਯੂ. ਆਈ ਦਾ ਜ਼ਿਲ੍ਹਾ ਜਨਰਲ ਸਕੱਤਰ ਥਾਪਿਆ <br/>

Ad Position 21
No active advertisement
ਪ੍ਰਭਜੋਤ ਸਿੰਘ ਪੂਨੀਆ ਨੂੰ ਐਨ. ਐਸ. ਯੂ. ਆਈ. ਦੇ ਜ਼ਿਲ੍ਹਾ ਜਨਰਲ ਸਕੱਤਰ ਵਜੋਂ ਨਿਯੁਕਤੀ ਪੱਤਰ ਸੌਾਪਦੇ ਹੋਏ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਅਤੇ ਇਸ਼ਪ੍ਰੀਤ ਸਿੰਘ ਸਿੱਧੂ | ਤਸਵੀਰ : ਦਵਿੰਦਰ ਸਿੰਘ <br/> 30-01-2020
ਐੱਸ. ਏ. ਐੱਸ. ਨਗਰ, 29 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਤੇ ਜੱਟ ਮਹਾਂ ਸਭਾ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਪੂਨੀਆ ਦੇ ਬੇਟੇ ਪ੍ਰਭਜੋਤ ਸਿੰਘ ਪੂਨੀਆ ਨੂੰ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਜਨਰਲ ਸਕੱਤਰ ਐਨ. ਐਸ. ਯੂ. ਆਈ. (ਮੁਹਾਲੀ) ਨਿਯੁਕਤ ਕੀਤੇ ਜਾਣ 'ਤੇ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਭਜੋਤ ਸਿੰਘ ਪੂਨੀਆ ਨੇ ਵਾਅਦਾ ਕਰਦਿਆਂ ਕਿਹਾ ਕਿ ਮੈਂ ਦੇਸ਼ ਦੇ ਪ੍ਰਮੁੱਖ ਵਿਦਿਆਰਥੀ ਸੰਗਠਨ ਨੂੰ ਮਜ਼ਬੂਤ ਕਰਨ ਪ੍ਰਤੀ ਆਪਣੇ ਕਰਤੱਵਾਂ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ | ਇਸ ਮੌਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਜ਼ਿਲ੍ਹਾ ਯੂਥ ਪ੍ਰਧਾਨ ਕਾਂਗਰਸ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਤੇ ਜ਼ਿਲ੍ਹਾ ਪ੍ਰਧਾਨ ਐਨ. ਐਸ. ਯੂ. ਆਈ. ਇਸ਼ਪ੍ਰੀਤ ਸਿੰਘ ਸਿੱਧੂ ਦਾ ਧੰਨਵਾਦ ਵੀ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਵਿਭਾਗ ਅਧੀਨ ਜ਼ਿਲ੍ਹੇ ਦੀਆਂ 44 ਡਿਸਪੈਂਸਰੀਆਂ 'ਚ ਦਵਾਈਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਚੇਅਰਪਰਸਨ... ਅਗਲੀ ਖ਼ਬਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ <br/>
Ad Position 24
No active advertisement