02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਪੰਚਾਇਤ ਵਿਭਾਗ ਅਧੀਨ ਜ਼ਿਲ੍ਹੇ ਦੀਆਂ 44 ਡਿਸਪੈਂਸਰੀਆਂ 'ਚ ਦਵਾਈਆਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਚੇਅਰਪਰਸਨ <br/>

Ad Position 21
No active advertisement
ਪੇਂਡੂ ਡਿਸਪੈਂਸਰੀਆਂ ਲਈ ਦਵਾਈਆਂ ਤਕਸੀਮ ਕਰਦੇ ਹੋਏ ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੀ ਚੇਅਰਪਰਸਨ ਜਸਵਿੰਦਰ ਕੌਰ ਦੁਰਾਲੀ | ਤਸਵੀਰ : ਦਵਿੰਦਰ ਸਿੰਘ <br/> 30-01-2020
ਐੱਸ. ਏ. ਐੱਸ. ਨਗਰ, 29 ਜਨਵਰੀ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਪੰਚਾਇਤ ਵਿਭਾਗ ਅਧੀਨ ਚਲਦੀਆਂ 44 ਡਿਸਪੈਂਸਰੀਆਂ ਵਿਚ ਦਵਾਈਆਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੁਹਾਲੀ ਦੀ ਚੇਅਰਪਰਸਨ ਜਸਵਿੰਦਰ ਕੌਰ ਦੁਰਾਲੀ ਨੇ ਜੁਝਾਰ ਨਗਰ ਸਥਿਤ ਜ਼ਿਲ੍ਹਾ ਪ੍ਰੀਸ਼ਦ ਦੇ ਦÐਫ਼ਤਰ ਵਿਖੇ ਸਮੁੱਚੀਆਂ ਪੇਂਡੂ ਡਿਸਪੈਂਸਰੀਆਂ ਲਈ 2 ਲੱਖ 85 ਹਜ਼ਾਰ ਦੇ ਕਰੀਬ ਰਾਸ਼ੀ ਦੀਆਂ ਦਵਾਈਆਂ ਤਕਸੀਮ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਸਨੀਕਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸ ਸਬੰਧੀ ਫੰਡਾਂ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੈ | ਉਨ੍ਹਾਂ ਡਾਕਟਰੀ ਅਮਲੇ ਨੂੰ ਅਪੀਲ ਕੀਤੀ ਕਿ ਪੇਂਡੂਆਂ ਦੇ ਮੁਫ਼ਤ ਇਲਾਜ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਰੰਭੀ ਗਈ ਮੁਫ਼ਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਲੋੜੀਂਦੇ ਇਲਾਜ ਦੇ ਨਾਲ-ਨਾਲ ਹੋਰਨਾਂ ਹਸਪਤਾਲਾਂ ਵਿਚ ਹੋਣ ਵਾਲੇ ਇਲਾਜ ਲਈ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ | ਇਸ ਮੌਕੇ ਵਿਭਾਗ ਦੇ ਨੋਡਲ ਅਫ਼ਸਰ ਡਾ: ਰਮਨਪ੍ਰੀਤ ਸਿੰਘ ਚਾਵਲਾ ਨੇ ਦੱਸਿਆ ਕਿ ਹਰੇਕ ਪੇਂਡੂ ਡਿਸਪੈਂਸਰੀ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਦਵਾਈਆਂ ਮੁਹੱਈਆ ਕਰਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਸਮੁੱਚੀਆਂ ਡਿਸਪੈਂਸਰੀਆਂ ਵਿੱਚ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਵਾਧਾ ਦਰਜ ਕੀਤਾ ਗਿਆ ਹੈ ਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਰੀਜ਼ਾਂ ਨੂੰ ਡਿਸਪੈਂਸਰੀਆਂ ਵਿਚੋਂ ਹੀ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਮੁੱਚੇ

Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੂੰ ਬਣਾਉਣ ਲਈ ਦੌੜੇ ਮੈਰਾਥਨ ਦੌੜਾਕ <br/> ਅਗਲੀ ਖ਼ਬਰ ਪ੍ਰਭਜੋਤ ਸਿੰਘ ਪੂਨੀਆ ਨੂੰ ਕਾਂਗਰਸ ਪਾਰਟੀ ਦਾ ਐਨ. ਐਸ. ਯੂ. ਆਈ ਦਾ ਜ਼ਿਲ੍ਹਾ ਜਨਰਲ ਸਕੱਤਰ ਥਾਪਿਆ <br/>
Ad Position 24
No active advertisement