02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਬੜੀ ਨੱਗਲ ਵਿਖੇ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਸਮਾਗਮ ਦੌਰਾਨ ਢਾਡੀ ਵਾਰਾਂ ਪੇਸ਼ ਕਰਦਾ ਹੋਇਆ ਢਾਡੀ ਜਥਾ | ਤਸਵੀਰ : ਦਿਲਬਰ ਸਿੰਘ ਖੈਰਪੁਰ <br/> 30-01-2020
ਮੁੱਲਾਂਪੁਰ ਗਰੀਬਦਾਸ, 29 ਜਨਵਰੀ (ਦਿਲਬਰ ਸਿੰਘ ਖੈਰਪੁਰ)-ਪਿੰਡ ਬੜੀ ਨੱਗਲ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਦੀ ਆਰੰਭਤਾ ਸਮੇਂ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਕੀਰਤਨੀਏ ਜਸਵੀਰ ਸਿੰਘ ਭੜੌਜੀਆਂ, ਮਨਜਿੰਦਰ ਸਿੰਘ ਭੜੌਜੀਆਂ, ਰਾਗੀ ਭਾਈ ਹਰਜੀਤ ਸਿੰਘ ਹਰਮਨ, ਕਥਾਵਾਚਕ ਭਾਈ ਮਨਦੀਪ ਸਿੰਘ ਮੁਰੀਦ ਤੇ ਢਾਡੀ ਅਮਰਜੀਤ ਸਿੰਘ ਅੰਬਾਲਾ ਵਲੋਂ ਗੁਰਬਾਣੀ ਵਿਚਾਰ ਦੁਆਰਾ ਗੁਰੂ ਚਰਨਾਂ ਨਾਲ ਜੋੜਿਆ ਗਿਆ | ਸਮਾਗਮ ਦੀ ਸਮਾਪਤੀ ਮੁੱਖ ਪ੍ਰਬੰਧਕ ਭਾਈ ਰਜਿੰਦਰ ਸਿੰਘ ਵਲੋਂ ਸ੍ਰੀ ਆਨੰਦ ਸਾਹਿਬ ਦੇ ਪਾਠ ਨਾਲ ਕੀਤੀ ਗਈ | ਸਮਾਗਮ ਦੌਰਾਨ ਲੰਗਰ ਵੀ ਅਤੁੱਟ ਵਰਤਾਏ ਗਏ | ਇਸ ਮੌਕੇ ਸਾਬਕਾ ਮੰਤਰੀ ਜਗਮੋਹਣ ਸਿੰਘ ਕੰਗ, ਮੈਨੇਜਰ ਅਮਰਜੀਤ ਸਿੰਘ ਗੁ: ਹੇਮਕੁੰਟ ਟਰੱਸਟ, ਬਾਬਾ ਬਸਤਾ ਸਿੰਘ ਭੜੌਜੀਆਂ, ਰਵਿੰਦਰ ਸਿੰਘ ਵਜੀਦਪੁਰ, ਗੁਰਜੀਤ ਸਿੰਘ ਮਿਲਖ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕੁੰਭੜਾ ਦੀ ਫਿਰਨੀ ਵਿਚਕਾਰ ਮੌਤ ਦਾ ਖੂਹ ਬਣਿਆ ਮੇਨਹੋਲ ਤੁਰੰਤ ਬੰਦ ਕਰਨ ਦੀ ਮੰਗ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਦੇਵੀਨਗਰ (ਅਬਰਾਵਾਂ) ਵਿਖੇ ਗੁਰਸੇਵਕ ਸਿੰਘ ਨੇ ਮੁੱਖ ਅਧਿਆਪਕ ਵਜੋਂ ਸੰਭਾਲਿਆ ਅਹੁਦਾ <br/>
Ad Position 24
No active advertisement