02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2020

ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਅੰਮਿ੍ਤ ਸੰਚਾਰ ਤੇ ਦੋ ਰੋਜ਼ਾ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ <br/>

Ad Position 21
No active advertisement
ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਮੁਹਾਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਕਥਾ-ਵਾਚਕ | ਤਸਵੀਰ : ਦਵਿੰਦਰ ਸਿੰਘ <br/> 30-01-2020
ਐੱਸ. ਏ. ਐੱਸ. ਨਗਰ, 29 ਜਨਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਵਿਖੇ ਮਹਾਨ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਮਿ੍ਤ ਸੰਚਾਰ ਅਤੇ ਦੋ ਰੋਜ਼ਾ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇ. ਪੀ. ਨੇ ਦੱਸਿਆ ਕਿ ਰੋਜ਼ਾਨਾ ਸ਼ਾਮ ਦੇ 6 ਵਜੇ ਤੋਂ ਲੈ ਕੇ 9 ਵਜੇ ਤੱਕ ਕਰਵਾਏ ਗਏ ਸਮਾਗਮ ਦੌਰਾਨ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨਾਨਕਸਰ ਵਾਲਿਆਂ, ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥੇ ਭਾਈ ਲਖਵਿੰਦਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਬਲਦੇਵ ਸਿੰਘ ਵਡਾਲਾ ਸਾਬਕਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ, ਭਾਈ ਤੇਜਿੰਦਰ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਅਤਿੰਦਰਪਾਲ ਸਿੰਘ ਪਟਿਆਲਾ ਵਾਲਿਆਂ ਨੇ ਕੀਰਤਨ ਅਤੇ ਗੁਰਮਿਤ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮਹਾਨ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ ਅਤੇ ਗੁ: ਸਾਹਿਬ ਕਕਾਰ ਭੇਟਾ ਰਹਿਤ ਦਿੱਤੇ ਗਏ | ਸਮਾਗਮ ਦੌਰਾਨ ਦੋਵੇਂ ਦਿਨ ਗੁਰੂ ਦਾ ਲੰਗਰ ਅਤੁੱਟ ਵਰਤਿਆ ਗਿਆ | ਦੋਵੇਂ ਦਿਨਾਂ ਦੇ ਸਮਾਗਮਾਂ ਵਿਚ ਵੱਡੀ ਗਿਣਤੀ ਸੰਗਤਾਂ ਵਲੋਂ ਹਾਜ਼ਰੀ ਲੁਆਈ ਗਈ |

Ad Position 22
No active advertisement
ਪਿਛਲੀ ਖ਼ਬਰ ਖੈਰ ਦੀ ਲੱਕੜ ਮਾਮਲੇ 'ਚ ਪਿੰਡ ਮਾਜਰੀਆਂ ਪੱਤੀ ਦੇ ਲੋਕਾਂ ਦਾ ਵਫ਼ਦ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੂੰ ਮਿਲਿਆ <br... ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਸਾਹਿਤਕ ਸਮਾਗਮ ਕਰਵਾਇਆ <br/>
Ad Position 24
No active advertisement