ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-02-2020

ਭਾਗੂਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਲੱਗੇ ਬੋਰਡਾਂ 'ਤੇ ਭਲਕੇ ਲਿਖੀ ਜਾਵੇਗੀ ਪੰਜਾਬੀ ਭਾਸ਼ਾ-ਖ਼ਾਲਸਾ <br/>

Ad Position 21
No active advertisement
ਅਜੀਤ ਡੈਸਕ 12-02-2020
ਖਰੜ, 11 ਫਰਵਰੀ (ਗੁਰਮੁੱਖ ਸਿੰਘ ਮਾਨ)-ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪਸਾਰ ਲਈ ਸੰਘਰਸ਼ ਕਰ ਰਹੇ ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਆਗੂ ਬਲਜੀਤ ਸਿੰਘ ਖ਼ਾਲਸਾ ਨੇ ਐਲਾਨ ਕੀਤਾ ਹੈ ਕਿ ਭਲਕੇ 13 ਫਰਵਰੀ ਨੂੰ ਖਰੜ-ਚੰਡੀਗੜ੍ਹ ਹਾਈਵੇ 'ਤੇ ਭਾਗੂਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਲੱਗੇ ਬੋਰਡਾਂ 'ਤੇ ਪੰਜਾਬੀ ਭਾਸ਼ਾ ਲਿਖੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਟੋਲ ਪਲਾਜ਼ੇ 'ਤੇ ਲੱਗੇ ਬੋਰਡਾਂ 'ਤੇ ਕੇਵਲ ਅੰਗਰੇਜ਼ੀ ਤੇ ਹਿੰਦੀ ਭਾਸ਼ਾ ਲਿਖੀ ਗਈ ਸੀ, ਜਦਕਿ ਪੰਜਾਬੀ ਭਾਸ਼ਾ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ, ਜਿਸ ਕਾਰਨ ਉਨ੍ਹਾਂ ਵਲੋਂ ਇਲਾਕਾ ਵਾਸੀਆਂ ਅਤੇ ਪੰਜਾਬੀ ਭਾਸ਼ਾ ਦਾ ਹਿਤੈਸ਼ੀਆਂ ਦੇ ਸਹਿਯੋਗ ਨਾਲ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ 'ਚ ਲੱਗੇ ਬੋਰਡਾਂ 'ਤੇ ਕਾਲਖ ਪੋਚ ਦਿੱਤੀ ਸੀ | ਉਸ ਸਮੇਂ ਸਬੰਧਿਤ ਕੰਪਨੀ ਦੇ ਅਧਿਕਾਰੀਆਂ ਵਲੋਂ ਭਰੋਸਾ ਦਿੱਤਾ ਗਿਆ ਸੀ ਕਿ ਜਲਦ ਹੀ ਇਸ ਟੋਲ ਪਲਾਜ਼ਾ 'ਤੇ ਲੱਗੇ ਬੋਰਡਾਂ 'ਤੇ ਪੰਜਾਬੀ ਭਾਸ਼ਾ ਲਿਖੀ ਜਾਵੇਗੀ, ਪਰ ਤਿੰਨ ਮਹੀਨੇ ਤੋਂ ਵੀ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਹੁਣ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਉਹ 13 ਫਰਵਰੀ ਨੂੰ ਸਵੇਰੇ 11 ਵਜੇ ਇਸ ਟੋਲ ਪਲਾਜ਼ਾ 'ਤੇ ਲੱਗੇ ਬੋਰਡਾਂ 'ਤੇ ਪੰਜਾਬੀ ਭਾਸ਼ਾ ਲਿਖਣਗੇ | ਉਨ੍ਹਾਂ ਪੰਜਾਬੀ ਭਾਸ਼ਾ ਦੇ ਹਿਤੈਸ਼ੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਉਪਰਾਲੇ ਦੌਰਾਨ ਉਨ੍ਹਾਂ ਨੂੰ ਸਹਿਯੋਗ ਦੇਣ |


Ad Position 22
No active advertisement
ਪਿਛਲੀ ਖ਼ਬਰ kanya ਅਗਲੀ ਖ਼ਬਰ ਆਪਣੀ ਨਵੀਂ ਐਲਬਮ ਲੈ ਕੇ ਜਲਦ ਲੋਕ ਕਚਹਿਰੀ 'ਚ ਹਾਜ਼ਰ ਹੋਵੇਗੀ ਅਦਾਕਾਰਾ ਦੀਪਾਕਸ਼ੀ <br/>
Ad Position 24
No active advertisement