16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਆਰੀਅਨ ਪਬਲਿਕ ਸਕੂਲ ਗਿੱਦੜਬਾਹਾ ਦਾ ਸਾਲਾਨਾ ਸਮਾਗਮ

Ad Position 21
repet_subhas-goyals [Copy P29]
ਅਜੀਤ ਡੈਸਕ 18-11-2024
ਗਿੱਦੜਬਾਹਾ, 17 ਨਵੰਬਰ (ਪਰਮਜੀਤ ਸਿੰਘ ਥੇੜ੍ਹੀ)-ਆਰੀਅਨ ਪਬਲਿਕ ਸਕੂਲ ਗਿੱਦੜਬਾਹਾ ਵਲੋਂ ਸਕੂਲ ਕਮੇਟੀ ਦੇ ਪ੍ਰਧਾਨ ਦੀਪਕ ਗੋਇਲ ਦੇ ਨਿਰਦੇਸ਼ਾਂ ਤੇ ਪਿ੍ੰਸੀਪਲ ਸੁਚਾਰੀਤਾ ਗਰਗ ਦੀ ਅਗਵਾਈ ਹੇਠ ਡੇਰਾ ਸਿੱਧ ਬਾਬਾ ਸ੍ਰੀ ਗੰਗਾ ਰਾਮ ਜੀ ਵਿਖੇ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗਿੱਦੜਬਾਹਾ ਹਲਕੇ ਤੋਂ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੀ ਪੁੱਤਰੀ ਅੰਨੂ ਸੰਧੂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਜੋਤੀ ਜਗਾ ਕੇ ਸਮਾਗਮ ਦਾ ਆਗਾਜ਼ ਕੀਤਾ | ਇਸ ਮੌਕੇ ਉਨ੍ਹਾਂ ਨਾਲ ਧਰਮ ਬੋਰਡ ਦੇ ਪ੍ਰਧਾਨ ਅਨਿਲ ਗਰਗ ਲੀਲਾ, ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਦੀਪਕ ਗੋਇਲ, ਸਕੱਤਰ ਸੁਭਾਸ਼ ਗਰਗ, ਖ਼ਜ਼ਾਨਚੀ ਅਮਿਤ ਬਾਂਸਲ ਜੇ.ਪੀ. ਤੇ ਯਸ਼ ਪਾਲ ਗੋਇਲ ਆਦਿ ਮੌਜੂਦ ਸਨ | ਸਮਾਗਮ ਦੀ ਸ਼ੁਰੂਆਤ ਗਣੇਸ਼ ਵੰਦਨਾ ਤੋਂ ਕਰਦਿਆਂ ਨੰਨ੍ਹੇ-ਮੁੰਨੇ੍ਹ ਬੱਚਿਆਂ ਨੇ ਰੰਗ ਬਿਰੰਗੀਆਂ ਡਰੈੱਸਾਂ ਪਾ ਕੇ ਰੰਗਾਰੰਗ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਪ੍ਰਬੰਧਕੀ ਕਮੇਟੀ ਵਲੋਂ ਮੁੱਖ ਮਹਿਮਾਨ ਅੰਨੂ ਸੰਧੂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਜਦੋਂਕਿ ਬੱਚਿਆਂ ਦੇ ਪ੍ਰਤੀ ਸਿੱਖਿਆ ਤੇ ਸਿਹਤ ਸੰਬੰਧੀ ਵਧੀਆ ਭੂਮਿਕਾ ਨਿਭਾਉਣ ਵਾਲੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਸਾਲਾਨਾ ਸਮਾਗਮ ਨੂੰ ਪੂਰੇ ਸਾਲ ਦੀ ਰਿਪੋਰਟ ਦੱਸਦਿਆਂ ਪਿ੍ੰਸੀਪਲ ਸੁਚਾਰੀਤਾ ਗਰਗ ਨੇ ਦੱਸਿਆ ਕਿ ਸਕੂਲ ਦੇ ਕਾਬਿਲ ਸਟਾਫ਼ ਵਲੋਂ ਬੱਚਿਆਂ 'ਚ ਛੁਪੀ ਪ੍ਰਤਿਭਾ ਨੂੰ ਉਜ਼ਾਗਰ ਕਰ ਕੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਮਿਆਰੀ ਸਿੱਖਿਆ ਦੇ ਨਾਲ ਖੇਡਾਂ ਤੇ ਹੋਰ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸਕੂਲ ਰੱਥੜੀਆਂ ਨੇ ਖੇਡਾਂ ਦੇ ਖੇਤਰ 'ਚ 'ਦਿ ਬੈਸਟ ਸਕੂਲ' ਦਾ ਖ਼ਿਤਾਬ ਹਾਸਿਲ ਕੀਤਾ ਅਗਲੀ ਖ਼ਬਰ ਸੈਂਟਰ ਪੱਧਰ ਦੀਆਂ ਖ਼ੇਡਾਂ 'ਚ ਵਾੜਾਦਰਾਕਾ ਦੀਆਂ ਟੀਮਾਂ ਨੇ ਓਵਰਆਲ ਟਰਾਫ਼ੀ ਜਿੱਤੀ
Ad Position 24