16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਮਰਨ ਵਰਤ 'ਤੇ ਬੈਠੇ ਹਰਗੋਬਿੰਦ ਕੌਰ ਨਾਲ ਬਲਵਿੰਦਰ ਸਿੰਘ ਭੂੰਦੜ ਵਲੋਂ ਮੁਲਾਕਾਤ

Ad Position 21
repet_subhas-goyals [Copy P29]
ਅਜੀਤ ਡੈਸਕ 18-11-2024
ਸ੍ਰੀ ਮੁਕਤਸਰ ਸਾਹਿਬ, 17 ਨਵੰਬਰ (ਸੁਖਪਾਲ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਸਵੇਰੇ ਡਿਪਟੀ ਕਮਿਸ਼ਨਰ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਅੱਗੇ ਮਰਨ ਵਰਤ 'ਤੇ ਬੈਠੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨਾਲ ਟੈਲੀਫ਼ੋਨ 'ਤੇ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਪੁੱਛਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਹਰਗੋਬਿੰਦ ਕੌਰ ਦੀਆਂ ਸੇਵਾਵਾਂ ਬਹਾਲ ਕਰਨੀਆਂ ਚਾਹੀਦੀਆਂ ਹਨ ਤੇ ਵਰਕਰਾਂ/ਹੈਲਪਰਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ | ਵਰਨਣਯੋਗ ਹੈ ਕਿ ਹਰਗੋਬਿੰਦ ਕੌਰ ਨੂੰ ਮਰਨ ਵਰਤ 'ਤੇ ਬੈਠਿਆਂ ਅੱਜ ਛੇਵਾਂ ਦਿਨ ਹੋ ਗਿਆ ਹੈ ਤੇ ਅੱਜ ਸ਼੍ਰੋਮਣੀ ਦੇ ਆਗੂ ਉਨ੍ਹਾਂ ਦੀ ਹਮਾਇਤ 'ਤੇ ਆਏ ਹਨ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਚੇਅਰਮੈਨ ਤੇਜਿੰਦਰ ਸਿੰਘ ਮਿੱਡੂਖੇੜਾ, ਗੁਰਜੰਟ ਸਿੰਘ ਬਰਾੜ, ਬੋਹੜ ਸਿੰਘ ਉਦੇਕਰਨ, ਭਾਰਤੀ ਜਨਤਾ ਪਾਰਟੀ ਦੇ ਆਗੂ ਐਡਵੋਕੇਟ ਅਨੁਰਾਗ ਸ਼ਰਮਾ ਤੋਂ ਇਲਾਵਾ ਐਡਵੋਕੇਟ ਸੁਖਮੰਦਰ ਸਿੰਘ ਬਰਾੜ, ਐਡਵੋਕੇਟ ਰਣਜੀਤ ਸਿੰਘ ਥਾਂਦੇਵਾਲਾ ਅਤੇ ਹੋਰ ਆਗੂ ਵੀ ਹਰਗੋਬਿੰਦ ਕੌਰ ਨੂੰ ਆ ਕੇ ਮਿਲੇ ਤੇ ਉਨ੍ਹਾਂ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੀ ਨਿਖੇਧੀ ਕੀਤੀ | ਇਸੇ ਦੌਰਾਨ ਹੀ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਥਾਂਦੇਵਾਲਾ ਨੇ ਦੱਸਿਆ ਕਿ ਜਥੇਬੰਦੀ ਵਲੋਂ ਅੱਜ ਤਿੰਨ ਥਾਵਾਂ 'ਤੇ ਸੰਘਰਸ਼ ਕੀਤਾ ਗਿਆ | ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਹਰਗੋਬਿੰਦ ਕੌਰ ਦਾ ਮਰਨ ਵਰਤ ਜਾਰੀ ਹੈ ਤੇ ਅੱਜ ਇਥੋਂ ਹੀ ਵਰਕਰਾਂ ਤੇ ਹੈਲਪਰਾਂ ਗਿੱਦੜਬਾਹਾ ਵਿਖੇ ਗਈਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਸ਼ਹਿਰ ਵਿਚ ਰੋਸ ਮਾਰਚ ਕੀਤਾ | ਇਸ ਤੋਂ ਇਲਾਵਾ ਵਰਕਰਾਂ ਤੇ ਹੈਲਪਰਾਂ ਨੇ ਫ਼ਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ਾ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰੁਪਾਣਾ ਦੇ ਸਰਕਾਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਪ੍ਰੀਕਸ਼ਤ ਸਿੰਘ ਬਰਾੜ ਨੇ 50 ਮੀਟਰ 3 ਪੁਜ਼ੀਸ਼ਨ ਰਾਈਫ਼ਲ ਟੀਮ ਈਵੈਂਟ 'ਚ ਸੋਨ ਤਗ਼ਮਾ ਜਿੱਤਿਆ
Ad Position 24