ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਸਾਇੰਸ ਡਰਾਮੇ 'ਚ ਹਾਸਿਲ ਕੀਤਾ ਦੂਜਾ ਸਥਾਨ

Ad Position 21
No active advertisement
ਅਜੀਤ ਡੈਸਕ 18-11-2024
ਫ਼ਰੀਦਕੋਟ, 17 ਨਵੰਬਰ (ਜਸਵੰਤ ਸਿੰਘ ਪੁਰਬਾ)- ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਟੀਮ ਨਵੀਂ ਦਿੱਲੀ ਵਿਖੇ ਨਾਰਥ ਜ਼ੋਨ ਇੰਡੀਆ ਦੇ ਪੱਧਰ 'ਤੇ ਕਰਵਾਏ ਗਏ ਸਾਇੰਸ ਡਰਾਮੇ 'ਚ ਦੂਜਾ ਸਥਾਨ ਹਾਸਿਲ ਕਰਕੇ ਫ਼ਰੀਦਕੋਟ, ਪੰਜਾਬ ਦਾ ਨਾਂਅ ਦੇਸ਼ ਭਰ 'ਚ ਰੌਸ਼ਨ ਕੀਤਾ ਹੈ | ਜ਼ਿਕਰਯੋਗ ਹੈ ਕਿ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਟੀਮ ਨੇ ਪਹਿਲਾਂ ਬਲਾਕ ਤੇ ਫ਼ਿਰ ਜ਼ਿਲ੍ਹਾ ਪੱਧਰ 'ਤੇ ਜੇਤੂ ਰਹੀ | ਜ਼ਿਲ੍ਹਾ ਪੱਧਰ 'ਤੇ ਜੇਤੂ ਰਹਿਣ ਉਪਰੰਤ ਟੀਮ ਦੀ ਨਾਟਕ ਦੀ ਪੇਸ਼ਕਾਰੀ ਦੀ ਵੀਡੀਓ ਤਿਆਰ ਕਰਕੇ ਰਾਜ ਪੱਧਰ ਲਈ ਭੇਜੀ ਗਈ | ਰਾਜ ਪੱਧਰ 'ਤੇ ਸਕੂਲ ਦੇ ਡਰਾਮੇ ਨੂੰ ਨੈਸ਼ਨਲ ਪੱਧਰ ਲਈ ਚੁਣਿਆ ਗਿਆ | ਹੁਣ ਨੈਸ਼ਨਲ ਸਾਇੰਸ ਸੈਂਟਰ ਨਵੀਂ ਦਿੱਲੀ ਵਿਖੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਟੀਮ ਨੇ ਨਾਰਥ ਜ਼ੋਨ ਇੰਡੀਆ ਪੱਧਰ 'ਤੇ ਹੋਏ 13 ਟੀਮਾਂ ਦੇ ਮੁਕਾਬਲੇ 'ਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਖ਼ਤ ਮੁਕਾਬਲੇ 'ਚ ਦਿੱਲੀ ਦੀ ਟੀਮ ਪਹਿਲਾ ਤੇ ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ (ਪੰਜਾਬ) ਦੀ ਟੀਮ ਨੇ ਦੂਜਾ ਸਥਾਨ ਹਾਸਿਲ ਕੀਤਾ ਹੈ | ਡਾ. ਮਹਿੰਦਰ ਬਰਾੜ ਸਾਂਭੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀ ਜੇਤੂ ਟੀਮ ਦਾ ਸਕੂਲ ਪਹੁੰਚਣ ਤੇ ਪਿ੍ੰਸੀਪਲ ਭੁਪਿੰਦਰ ਸਿੰਘ ਬਰਾੜ ਤੇ ਸਮੁੱਚੇ ਸਟਾਫ਼ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸ. ਬਰਾੜ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਲੋਂ ਨਾਟਕ 'ਜੀਵਨਧਾਰਾ' ਦੀ ਪੇਸ਼ਕਾਰੀ ਕੀਤੀ | ਜੇਤੂ ਟੀਮ ਨੂੰ ਡਾ. ਅਮਨਿੰਦਰ ਕੌਰ ਡਾਇਰੈਕਟਰ, ਡਾ. ਅਮਨਦੀਪ ਕੌਰ ਸਹਾਇਕ ਡਾਇਰੈਕਟਰ, ਡਾ. ਰਮਿੰਦਰਜੀਤ ਕੌਰ ਸਟੇਟ ਰਿਸੋਰਸ ਪਰਸਨ ਐਸ.ਸੀ.ਈ.ਆਰ.ਟੀ. ਪੰਜਾਬ, ਨੀਲਮ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ, ਪ੍ਰਦੀਪ ਦਿਓੜਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ, ਲੈਕਚਰਾਰ ਕਰਮਜੀਤ ਸਿੰਘ ਸਰਾਂ ਜ਼ਿਲ੍ਹਾ ਰਿਸੋਰਸ ਪਰਸਨ ਫ਼ਰੀਦਕੋਟ, ਲੈਕਚਰਾਰ ਕੇਵਲ ਕੌਰ ਜ਼ਿਲ੍ਹਾ ਖ਼ੇਡ ਕੋਆਰਡੀਨੇਟਰ ਸਿੱਖਿਆ ਵਿਭਾਗ, ਜਸਬੀਰ ਸਿੰਘ ਜੱਸੀ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਫ਼ਰੀਦਕੋਟ, ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਦੇ ਪਿ੍ੰਸੀਪਲ ਤੇ ਮੁੱਖ ਅਧਿਆਪਕ ਨੇ ਵਧਾਈ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਚਿੱਤਰਕਾਰੀ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਜੈਤੋ ਨੇ ਤਿੰਨ ਰੋਜ਼ਾ ਵਿੱਦਿਅਕ ਫੇਰਾ ਲਗਾਇਆ
Ad Position 24
No active advertisement