17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਚਿੱਤਰਕਾਰੀ ਦੇ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 18-11-2024
ਪੰਜਗਰਾਈਾ ਕਲਾਂ, 17 ਨਵੰਬਰ (ਸੁਖਮੰਦਰ ਸਿੰਘ ਬਰਾੜ)- ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਦੀਪਕ ਸਿੰਘ ਦੀ ਅਗਵਾਈ ਹੇਠ ਬੀ.ਆਈ.ਐਸ. ਕਲੱਬ ਵਲੋਂ ਚਿੱਤਰਕਾਰੀ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਵਸਤੂਆਂ ਦੀ ਪ੍ਰਮਾਣਿਕਤਾ ਬਾਰੇ ਜਾਨਣ ਲਈ ਖੁਰਾਕ ਵਿਭਾਗ ਵਲੋਂ ਜਾਰੀ ਨਿਯਮ ਤੇ ਸ਼ਰਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਵੀ ਵਸਤੂ ਨੂੰ ਖ਼ਰੀਦਣ ਜਾਂ ਵਰਤਣ ਤੋਂ ਪਹਿਲਾਂ ਉਨ੍ਹਾਂ ਦੀ ਗੁਣਵੱਤਾ ਸਬੰਧੀ ਪ੍ਰਮਾਣਿਕ ਜਾਣਕਾਰੀ ਹੋਣ ਜ਼ਰੂਰੀ ਹੈ | ਮੁਕਾਬਲਿਆਂ ਦੇ ਅਖ਼ੀਰ ਵਿਚ ਪਿ੍ੰਸੀਪਲ ਦੀਪਕ ਸਿੰਘ ਵਲੋਂ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਵਲੋਂ ਪਿੰਡਾਂ ਦਾ ਤੂਫ਼ਾਨੀ ਦੌਰਾ ਅਗਲੀ ਖ਼ਬਰ ਸਾਇੰਸ ਡਰਾਮੇ 'ਚ ਹਾਸਿਲ ਕੀਤਾ ਦੂਜਾ ਸਥਾਨ
Ad Position 24