ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2024

ਗਿੱਦੜਬਾਹਾ ਵਿਖੇ ਅਸ਼ਵਨੀ ਸ਼ਰਮਾ ਨੇ ਮਨਪ੍ਰੀਤ ਸਿੰਘ ਬਾਦਲ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

Ad Position 21
No active advertisement
ਅਜੀਤ ਡੈਸਕ 18-11-2024
ਗਿੱਦੜਬਾਹਾ, 17 ਨਵੰਬਰ (ਸ਼ਿਵਰਾਜ ਸਿੰਘ ਬਰਾੜ)- ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਗਿੱਦੜਬਾਹਾ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੇ ਹੱਕ ਵਿਚ ਸ਼ਹਿਰ ਵਾਸੀਆਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਉਹ ਅੱਜ ਆਪਣੇ ਸਾਥੀਆਂ ਸਮੇਤ ਦੁਕਾਨਾਂ ਤੇ ਘਰਾਂ ਵਿਚ ਗਏ ਅਤੇ ਵੋਟਾਂ ਦੀ ਮੰਗ ਕੀਤੀ | ਇਸ ਮੌਕੇ ਗੱਲਬਾਤ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ 'ਆਪ' ਸਰਕਾਰ ਨੇ ਪੰਜਾਬ ਦੇ ਢਾਈ ਸਾਲ ਤੋਂ ਵੱਧ ਦਾ ਸਮਾਂ ਬਰਬਾਦ ਕਰ ਦਿੱਤਾ ਹੈ | ਕੋਈ ਵੀ ਵਿਕਾਸ ਦਾ ਕੰਮ ਨਹੀਂ ਹੋ ਸਕਿਆ | ਇੱਥੋਂ ਦੀ ਆਰਥਿਕਤਾ ਦਿਨੋਂ-ਦਿਨ ਡਾਵਾਂਡੋਲ ਹੋ ਰਹੀ ਹੈ | ਦੇਸ਼ ਦਾ ਮੋਹਰੀ ਸੂਬਾ ਕਹਾਉਣ ਵਾਲਾ ਪੰਜਾਬ ਅੱਜ ਆਪਣੇ ਗੁਆਂਢੀ ਸੂਬੇ ਹਰਿਆਣਾ ਤੋਂ ਪੱਛੜ ਗਿਆ ਹੈ | ਭਗਵੰਤ ਮਾਨ ਸਿਰਫ਼ ਨਾਂਅ ਦਾ ਹੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ | ਅੱਜ ਪੰਜਾਬ ਦੇ ਹਾਲਾਤ ਦਿਨੋਂ-ਦਿਨ ਵਿਗੜ ਰਹੇ ਹਨ ਅਤੇ ਵਪਾਰੀ ਪੰਜਾਬ ਵਿਚ ਆਉਣ ਤੋਂ ਡਰ ਰਿਹਾ ਹੈ | ਜੇਕਰ ਪੰਜਾਬ ਦਾ ਵਪਾਰ ਠੱਪ ਹੋ ਗਿਆ ਤਾਂ ਇੱਥੋਂ ਦਾ ਵਿਕਾਸ ਰੁਕ ਜਾਵੇਗਾ | ਦੇਸ਼ ਵਿਚ ਜਿੱਥੇ ਵੀ ਭਾਜਪਾ ਦੀਆਂ ਸਰਕਾਰਾਂ ਹਨ, ਉੱਥੇ ਵਿਕਾਸ ਦੀ ਰਫ਼ਤਾਰ ਤੇਜ਼ ਹੋ ਗਈ ਹੈ | ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਗਿੱਦੜਬਾਹਾ ਤੋਂ ਜਿਤਾਉਣਾ ਪੰਜਾਬ ਵਿਚ ਆਉਣ ਵਾਲੀ ਭਾਜਪਾ ਦੀ ਸਰਕਾਰ ਬਣਾਉਣ ਲਈ ਇਕ ਨੀਂਹ ਸਾਬਤ ਹੋਵੇਗੀ | ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਡਬਲ ਇੰਜਨ ਦੀ ਸਰਕਾਰ ਨਾਲ ਮੁੜ ਪੰਜਾਬ ਤਰੱਕੀ ਦੀਆਂ ਲੀਹਾਂ 'ਤੇ ਆ ਜਾਵੇਗਾ | ਇਸ ਮੌਕੇ ਮੀਡੀਆ ਇੰਚਾਰਜ ਸੁਨੀਲ ਸਿੰਗਲਾ ਅਤੇ ਭਾਜਪਾ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਮਾਂ ਆਉਣ 'ਤੇ ਅਕਾਲੀ ਵਰਕਰਾਂ 'ਤੇ ਕੀਤੀਆਂ ਜ਼ਿਆਦਤੀਆਂ ਦਾ ਹਿਸਾਬ ਲਿਆ ਜਾਵੇਗਾ-ਮਜੀਠੀਆ ਅਗਲੀ ਖ਼ਬਰ ਬਦਲਾਅ ਵਾਲੀ ਸਰਕਾਰ ਤੋਂ ਪੰਜਾਬ ਦੇ ਲੋਕ ਤੰਗ ਆ ਚੁੱਕੇ ਹਨ - ਚਰਨਜੀਤ ਸਿੰਘ ਚੰਨੀ ਕਿਹਾ : ਤਿੰਨ ਸਾਲ ਹੋ ਗਏ ਕੋਈ ਬਦਲਾ...
Ad Position 24
No active advertisement