ਨਵੀਂ ਦਿੱਲੀ, 31 ਮਈ (ਏਜੰਸੀ)- ਦਿੱਲੀ ਹਾਈ ਕੋਰਟ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿਚ ਉਨ੍ਹਾਂ ਨੇ ਨੌਕਰੀਆਂ ਬਦਲੇ ਜ਼ਮੀਨ ਘੁਟਾਲੇ 'ਚ ਕੇਂਦਰੀ ਜਾਂਚ ਬਿਊਰੋ ਵਲੋਂ ਦਾਇਰ ਭਿ੍ਸ਼ਟਾਚਾਰ ਦੇ ਮਾਮਲੇ ਵਿਚ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ | ਜਸਟਿਸ ਰਵਿੰਦਰ ਡੁਡੇਜਾ ਨੇ ਕਿਹਾ ਕਿ ਹੇਠਲੀ ਅਦਾਲਤ ਦੀ ਕਾਰਵਾਈ 'ਤੇ ਰੋਕ ਲਗਾਉਣ ਦੇ ਕੋਈ ਵਿਸ਼ੇਸ਼ ਕਾਰਨ ਨਹੀਂ ਹਨ | ਅਦਾਲਤ ਨੇ ਮਾਮਲੇ ਨੂੰ 12 ਅਗਸਤ ਨੂੰ ਅਗਲੀ ਸੁਣਵਾਈ ਲਈ ਸੂਚੀਬੱਧ ਕੀਤਾ |
<h4> ਜ਼ਮੀਨ ਬਦਲੇ ਨੌਕਰੀ ਘੁਟਾਲਾ</h4> ਦਿੱਲੀ ਹਾਈ ਕੋਰਟ ਵਲੋਂ ਲਾਲੂ ਦੀ ਪਟੀਸ਼ਨ ਖਾਰਜ
ਅਜੀਤ ਡੈਸਕ
01-06-2025