08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਝਿੜਕਣਾ ਕਿਸੇ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਬਰਾਬਰ ਨਹੀਂ-ਸੁਪਰੀਮ ਕੋਰਟ

Ad Position 21
No active advertisement
ਅਜੀਤ ਡੈਸਕ 02-06-2025
ਨਵੀਂ ਦਿੱਲੀ, 1 ਜੂਨ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਇਕ ਵਿਦਿਆਰਥੀ ਨੂੰ ਝਿੜਕ ਕੇ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਇਕ ਵਿਅਕਤੀ ਨੂੰ ਬਰੀ ਕਰ ਦਿੱਤਾ ਹੈ | ਇਕ ਸਕੂਲ ਦੇ ਹੋਸਟਲ ਇੰਚਾਰਜ ਦੋਸ਼ੀ ਨੇ ਇਕ ਹੋਰ ਵਿਦਿਆਰਥੀ ਦੀ ਸ਼ਿਕਾਇਤ ਤੋਂ ਬਾਅਦ ਮਿ੍ਤਕ ਨੂੰ ਝਿੜਕਿਆ ਸੀ | ਘਟਨਾ ਤੋਂ ਬਾਅਦ ਵਿਦਿਆਰਥੀ ਨੇ ਕਮਰੇ 'ਚ ਫਾਹਾ ਲਾ ਲਿਆ ਸੀ | ਜਸਟਿਸ ਅਹਿਸਾਨੂਦੀਨ ਅਮਾਨਉੱਲਾ ਅਤੇ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਕੋਈ ਵੀ ਆਮ ਵਿਅਕਤੀ ਕਲਪਨਾ ਵੀ ਨਹੀਂ ਕਰ ਸਕਦਾ ਸੀ ਕਿ ਝਿੜਕਣ ਨਾਲ ਅਜਿਹੀ ਤ੍ਰਾਸਦੀ ਵਾਪਰੇਗੀ | ਸਿਖਰਲੀ ਅਦਾਲਤ ਨੇ ਮਦਰਾਸ ਹਾਈ ਕੋਰਟ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਨੇ ਭਾਰਤੀ ਦੰਡ ਸੰਹਿਤਾ ਦੀ ਧਾਰਾ 306 ਦੇ ਤਹਿਤ ਖ਼ੁਦਕੁਸ਼ੀ ਲਈ ਉਕਸਾਉਣ ਦੇ ਅਪਰਾਧ ਲਈ ਅਧਿਆਪਕ ਨੂੰ ਬਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ | ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੀ ਝਿੜਕ ਘੱਟੋ-ਘੱਟ ਇਹ ਯਕੀਨੀ ਬਣਾਉਣ ਲਈ ਸੀ ਕਿ ਕਿਸੇ ਹੋਰ ਵਿਦਿਆਰਥੀ ਵਲੋਂ ਮਿ੍ਤਕ ਦੇ ਖ਼ਿਲਾਫ਼ ਕੀਤੀ ਗਈ ਸ਼ਿਕਾਇਤ 'ਤੇ ਧਿਆਨ ਦਿੱਤਾ ਜਾਵੇ ਅਤੇ ਉਪਚਾਰਕ ਉਪਾਅ ਕੀਤੇ ਜਾਣ |

Ad Position 22
No active advertisement
ਪਿਛਲੀ ਖ਼ਬਰ ਭਾਰਤ ਨੇ ਅੱਤਵਾਦ ਵਿਰੁੱਧ ਅਸਹਿਣਸ਼ੀਲਤਾ ਦੀ ਇਕ ਨਵੀਂ ਲਕੀਰ ਖਿੱਚ ਦਿੱਤੀ-ਸੀ.ਡੀ.ਐਸ. ਚੌਹਾਨ ਅਗਲੀ ਖ਼ਬਰ ਮਈ 'ਚ ਜੀ.ਐਸ.ਟੀ. ਵਸੂਲੀ 'ਚ ਪਿਛਲੇ ਸਾਲ ਦਾ ਰਿਕਾਰਡ ਟੁੱਟਾ
Ad Position 24