08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਭਾਰਤ ਨੇ ਅੱਤਵਾਦ ਵਿਰੁੱਧ ਅਸਹਿਣਸ਼ੀਲਤਾ ਦੀ ਇਕ ਨਵੀਂ ਲਕੀਰ ਖਿੱਚ ਦਿੱਤੀ-ਸੀ.ਡੀ.ਐਸ. ਚੌਹਾਨ

Ad Position 21
No active advertisement
ਅਜੀਤ ਡੈਸਕ 02-06-2025
ਸਿੰਗਾਪੁਰ, 1 ਜੂਨ (ਪੀ. ਟੀ. ਆਈ.)-ਪਿਛਲੇ ਮਹੀਨੇ ਹੋਏ ਫ਼ੌਜੀ ਟਕਰਾਅ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੇ ਉੱਚ ਫ਼ੌਜੀ ਅਧਿਕਾਰੀਆਂ ਵਲੋਂ ਸਿੰਗਾਪੁਰ 'ਚ ਸਥਿਤ ਏਸ਼ੀਆ ਦੇ ਪ੍ਰਮੁੱਖ ਰੱਖਿਆ ਮੰਚ ਸ਼ਾਂਗਰੀ-ਲਾ ਡਾਇਲਾਗ 'ਚ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਗਏ | ਭਾਰਤ ਨੇ ਅਪ੍ਰੈਲ 'ਚ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਸੈਲਾਨੀਆਂ 'ਤੇ ਹੋਏ ਘਾਤਕ ਹਮਲੇ ਲਈ ਜਿਥੇ ਪਾਕਿਸਤਾਨ ਅਧਾਰਤ ਅੱਤਵਾਦੀ ਸਮੂਹਾਂ 'ਤੇ ਦੋਸ਼ ਲਗਾਇਆ ਹੈ, ਉਥੇ ਹੀ ਪਾਕਿਸਤਾਨ ਕਿਸੇ ਵੀ ਸ਼ਮੂਲੀਅਤ ਤੋਂ ਇਨਕਾਰ ਕਰਦਾ ਹੈ | ਸੰਮੇਲਨ ਉਪਰੰਤ ਇਕ ਇੰਟਰਵਿਊ ਦੌਰਾਨ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਚੀਫ਼ ਆਫ਼ ਡਿਫੈਂਸ ਸਟਾਫ (ਸੀ. ਡੀ. ਐਸ.) ਜਨਰਲ ਅਨਿਲ ਚੌਹਾਨ ਨੇ ਆਪ੍ਰੇਸ਼ਨ ਸੰਧੂਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤ ਨੇ ਅੱਤਵਾਦ ਵਿਰੁੱਧ ਅਸਹਿਣਸ਼ੀਲਤਾ ਦੀ ਇਕ ਨਵੀਂ ਲਕੀਰ ਖਿੱਚ ਦਿੱਤੀ ਹੈ | ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਸ ਨਾਲ ਸਾਡੇ ਵਿਰੋਧੀ ਸਬਕ ਸਿੱਖਣਗੇ ਕਿ ਭਾਰਤ ਦੀ ਸਹਿਣਸ਼ੀਲਤਾ ਦੀ ਇਕ ਹੱਦ ਹੈ | ਸੀ. ਡੀ. ਐਸ. ਚੌਹਾਨ ਨੇ ਕਿਹਾ ਕਿ ਭਾਰਤ ਤਿੰਨ ਦਹਾਕਿਆਂ ਤੋਂ ਅੱਤਵਾਦ ਦੇ ਰੂਪ 'ਚ ਲੁਕਵੀਂ ਜੰਗ ਦਾ ਸ਼ਿਕਾਰ ਹੋ ਰਿਹਾ ਹੈ ਅਤੇ ਦੇਸ਼ ਨੇ ਬਹੁਤ ਸਾਰੇ ਲੋਕਾਂ ਨੂੰ ਗੁਆ ਦਿੱਤਾ ਹੈ ਅਤੇ ਅਸੀਂ ਇਸ ਨੂੰ ਖਤਮ ਕਰਨਾ ਚਾਹੁੰਦੇ ਹਾਂ | ਦੂਜੇ ਪਾਸੇ, ਪਾਕਿਸਤਾਨ ਆਰਮਡ ਫੋਰਸਿਜ਼ ਦੇ ਜੁਆਇੰਟ ਚੀਫ਼ਸ ਆਫ਼ ਸਟਾਫ ਕਮੇਟੀ ਦੇ ਚੇਅਰਮੈਨ ਜਨਰਲ ਸਾਹਿਰ ਸ਼ਮਸ਼ਾਦ ਮਿਰਜ਼ਾ ਨੇ ਇਕ ਇੰਟਰਵਿਊ ਦੌਰਾਨ ਚਿਤਾਵਨੀ ਦਿੱਤੀ ਕਿ ਜੇਕਰ ਅਗਲੀ ਵਾਰ ਅਜਿਹਾ ਟਕਰਾਅ ਹੁੰਦਾ ਹੈ ਅਤੇ ਸ਼ਹਿਰਾਂ ਨੂੰ ਪਹਿਲਾਂ ਨਿਸ਼ਾਨਾ ਬਣਾਇਆ ਜਾਂਦਾ ਹੈ ਤਾਂ ਸਰਹੱਦਾਂ ਅਪ੍ਰਸੰਗਿਕ ਹੋ ਜਾਣਗੀਆਂ ਅਤੇ ਅੰਤਰਰਾਸ਼ਟਰੀ ਭਾਈਚਾਰੇ ਵਲੋਂ ਦਖਲ ਦੇਣ ਤੋਂ ਪਹਿਲਾਂ ਹੀ ਨੁਕਸਾਨ ਅਤੇ ਤਬਾਹੀ ਹੋ ਚੁੱਕੀ ਹੋਵੇਗੀ | ਜਨਰਲ ਮਿਰਜ਼ਾ ਨੇ ਕਿਹਾ ਕਿ ਪਾਕਿਸਤਾਨ ਆਪਣੀ ਧਰਤੀ 'ਤੇ ਅੱਤਵਾਦ ਨਾਲ ਨਿਪਟ ਰਿਹਾ ਹੈ ਅਤੇ ਤਾਲਿਬਾਨ-ਸ਼ਾਸਿਤ ਅਫ਼ਗਾਨਿਸਤਾਨ 'ਚ ਸਥਿਤ ਸਮੂਹਾਂ ਤੋਂ ਸਰਹੱਦ ਪਾਰ ਅੱਤਵਾਦ ਨਾਲ ਨਜਿੱਠਣ ਲਈ ਵੀ ਕੰਮ ਕਰ ਰਿਹਾ ਹੈ | ਮਿਰਜ਼ਾ ਨੇ ਕਿਹਾ ਕਿ ਅੱਤਵਾਦ ਨੇ ਉਨ੍ਹਾਂ ਦੇ ਦੇਸ਼ ਨੂੰ ਸੈਂਕੜੇ ਅਰਬਾਂ ਡਾਲਰਾਂ ਅਤੇ ਹਜ਼ਾਰਾਂ ਜਾਨਾਂ ਦਾ ਨੁਕਸਾਨ ਕੀਤਾ ਹੈ | ਜਨਰਲ ਚੌਹਾਨ ਨੇ ਕਿਹਾ ਕਿ ਭਾਰਤ ਆਪਣੀਆਂ ਰੱਖਿਆ ਜ਼ਰੂਰਤਾਂ ਲਈ ਕਿਸੇ ਇਕ ਦੇਸ਼ 'ਤੇ ਨਿਰਭਰ ਨਹੀਂ ਹੈ | ਜਨਰਲ ਮਿਰਜ਼ਾ ਨੇ ਵੀ ਕਿਹਾ ਕਿ ਸਾਡੇ ਕੋਲ ਚੀਨ, ਅਮਰੀਕਾ, ਤੁਰਕੀ, ਇਟਲੀ ਅਤੇ ਯੂ.ਕੇ. ਦਾ ਫ਼ੌਜੀ ਸਾਜ਼ੋ-ਸਾਮਾਨ ਹੈ |

Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਦੇ ਦੋਸਤ ਦੇਸ਼ ਨਹੀਂ ਚਾਹੁੰਦੇ ਕਿ ਅਸੀਂ ਉਨ੍ਹਾਂ ਕੋਲ ਭੀਖ ਮੰਗਣ ਜਾਈਏ-ਸ਼ਾਹਬਾਜ਼ ਸ਼ਰੀਫ਼ ਅਗਲੀ ਖ਼ਬਰ ਝਿੜਕਣਾ ਕਿਸੇ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਬਰਾਬਰ ਨਹੀਂ-ਸੁਪਰੀਮ ਕੋਰਟ
Ad Position 24