22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਤਰਨ ਤਾਰਨ ਤੋਂ ਪਾਕਿ ਜਾਸੂਸ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 04-06-2025
ਤਰਨ ਤਾਰਨ, 3 ਜੂਨ (ਹਰਿੰਦਰ ਸਿੰਘ)-ਕਾਊਾਟਰ ਇੰਟੈਲੀਜੈਂਸ ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਪਾਕਿਸਤਾਨ ਦੀ ਆਈ. ਐਸ. ਆਈ. ਨਾਲ 'ਆਪ੍ਰੇਸ਼ਨ ਸੰਧੂਰ' ਦੌਰਾਨ ਫ਼ੌਜ ਦੀਆਂ ਗਤੀਵਿਧੀਆਂ ਸੰਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ | ਗਿ੍ਫ਼ਤਾਰ ਕੀਤੇ ਗਏ ਨੌਜਵਾਨ ਖ਼ਿਲਾਫ਼ ਥਾਣਾ ਸ਼ਹਿਰੀ ਤਰਨ ਤਾਰਨ ਵਿਖੇ ਕੇਸ ਦਰਜ ਕਰਕੇ ਪੁਲਿਸ ਨੇ ਉਸ ਪਾਸੋਂ ਸਖ਼ਤੀ ਨਾਲ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਤਰਨ ਤਾਰਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਅਭਿਮੰਨਿਊ ਰਾਣ ਾ ਨੇ ਦੱਸਿਆ ਕਿ ਸੀ.ਆਈ. ਪੰਜਾਬ ਤੋਂ ਮਿਲੀ ਖੁਫ਼ੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਐਸ.ਪੀ. ਸਿਟੀ ਡਾ. ਰਿਪੁਤਪਨ ਸਿੰਘ ਸੰਧੂ ਅਤੇ ਡੀ.ਐਸ.ਪੀ. (ਡੀ.) ਗੁਰਿੰਦਰਪਾਲ ਸਿੰਘ ਨਾਗਰਾ ਦੀ ਅਗਵਾਈ ਵਾਲੀ ਟੀਮ ਨੇ ਤਰਨ ਤਾਰਨ ਦੇ ਮੁਰਾਦਪੁਰਾ ਨੇੜਿਓਾ ਇਕ ਨੌਜਵਾਨ ਗਗਨਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਅਤੇ ਉਸ ਦੇ ਮੋਬਾਈਲ ਜ਼ਬਤ ਕਰ ਲਏ | ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ ਤਰਨ ਤਾਰਨ ਨੇ ਦੱਸਿਆ ਕਿ ਉਸ ਨੂੰ ਆਈ.ਐਸ.ਆਈ. ਸੰਚਾਲਕਾਂ ਨੇ ਰੇਲਵੇ ਸਟੇਸ਼ਨਾਂ ਅਤੇ ਅੰਮਿ੍ਤਸਰ ਸ਼ਹਿਰ ਸਮੇਤ ਸਰਹੱਦੀ ਖੇਤਰ ਵਿਚ ਫ਼ੌਜ ਦੀ ਤਾਇਨਾਤੀ ਬਾਰੇ ਸੰਵੇਦਨਸ਼ੀਲ ਜਾਣਕਾਰੀ ਇਕੱਠੀ ਕਰਨ ਦਾ ਕੰਮ ਸੌਂਪਿਆ ਸੀ | ਉਸ ਨੂੰ ਜਾਸੂਸੀ ਗਤੀਵਿਧੀਆਂ ਲਈ ਵਿੱਤੀ ਲਾਭ ਵੀ ਮਿਲ ਰਿਹਾ ਸੀ | ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖ਼ਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ, ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪ੍ਰੇਟਿਵਜ਼ (ਪੀ.ਆਈ.ਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿਚ ਸੀ | ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਨੌਜਵਾਨ 'ਆਪ੍ਰੇਸ਼ਨ ਸੰਧੂਰ' ਦੌਰਾਨ ਫ਼ੌਜ ਦੀ ਤਾਇਨਾਤੀ, ਰਣਨੀਤਿਕ ਸਥਾਨਾਂ ਅਤੇ ਫ਼ੌਜ ਦੀਆਂ ਗਤੀਵਿਧੀਆਂ ਸਮੇਤ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਜੋ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦਾ ਸੀ | ਪੁਲਿਸ ਟੀਮਾਂ ਨੇ ਗਗਨਦੀਪ ਦੇ ਕਬਜ਼ੇ ਵਿਚੋਂ ਦੋ ਮੋਬਾਈਲ ਬਰਾਮਦ ਕੀਤੇ ਹਨ, ਜਿਨ੍ਹਾਂ ਵਿਚ ਸੰਵੇਦਨਸ਼ੀਲ ਖੁਫੀਆ ਜਾਣਕਾਰੀ ਪਾਈ ਗਈ ਹੈ, ਜੋ ਉਸ ਨੇ ਪੀ.ਆਈ.ਓਜ਼ ਨਾਲ ਸਾਂਝੀ ਕੀਤੀ ਸੀ | ਇਸ ਦੇ ਨਾਲ ਹੀ 20 ਤੋਂ ਵੱਧ ਆਈ.ਐਸ.ਆਈ. ਸੰਪਰਕਾਂ ਦੇ ਵੇਰਵੇ ਵੀ ਮਿਲੇ ਹਨ | ਗਿ੍ਫ਼ਤਾਰ ਨੌਜਵਾਨ ਨੂੰ ਭਾਰਤੀ ਚੈਨਲਾਂ ਰਾਹੀਂ ਪੀ.ਆਈ.ਓਜ਼ ਤੋਂ ਭੁਗਤਾਨ ਵੀ ਪ੍ਰਾਪਤ ਹੋਏ ਹਨ | ਐਸ.ਐਸ.ਪੀ. ਰਾਣਾ ਨੇ ਕਿਹਾ ਕਿ ਗਗਨਦੀਪ ਦੇ ਹੋਰ ਸੰਬੰਧਾਂ ਦਾ ਪਤਾ ਲਗਾਉਣ ਅਤੇ ਇਸ ਜਾਸੂਸੀ ਨੈੱਟਵਰਕ ਦੇ ਅਗਲੇ-ਪਿਛਲੇ ਸੰਬੰਧ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ 'ਆਪ੍ਰੇਸ਼ਨ ਸੰਧੂਰ' 'ਤੇ ਵਿਸ਼ੇਸ਼ ਇਜਲਾਸ ਸੱਦਣ ਲਈ ਵਿਰੋਧੀ ਪਾਰਟੀਆਂ ਨੇ ਮੋਦੀ ਨੂੰ ਲਿਖਿਆ ਪੱਤਰ <br/> ਅਗਲੀ ਖ਼ਬਰ 15 ਨੂੰ ਹੋਣ ਵਾਲੀ ਨੀਟ ਪੀ.ਜੀ. ਪ੍ਰੀਖਿਆ ਮੁਲਤਵੀ
Ad Position 24