22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਅਣਖ ਖਾਤਰ ਪਿਓ ਵਲੋਂ ਧੀ ਤੇ ਉਸ ਦੇ ਪ੍ਰੇਮੀ ਦਾ ਕਤਲ

Ad Position 21
No active advertisement
ਅਜੀਤ ਡੈਸਕ 04-06-2025
ਚੋਗਾਵਾਂ/ ਅਜਨਾਲਾ (ਅੰਮਿ੍ਤਸਰ), 3 ਜੂਨ (ਗੁਰਵਿੰਦਰ ਸਿੰਘ ਕਲਸੀ/ ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਬਾਜ ਸਿੰਘ ਵਿਖੇ ਅਣਖ ਖਾਤਰ ਧੀ ਅਤੇ ਉਸ ਦੇ ਪ੍ਰੇਮੀ ਨੂੰ ਕਤਲ ਕਰ ਦੇਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਬੋਪਾਰਾਏ ਬਾਜ ਸਿੰਘ ਦਾ ਬਾਬਾ ਗੁਰਦਿਆਲ ਸਿੰਘ ਜਿਸ ਦੀ ਪੁੱਤਰੀ ਸੁਖਪ੍ਰੀਤ ਕੌਰ ਦੇ ਜੋਬਨਪ੍ਰੀਤ ਸਿੰਘ ਵਾਸੀ ਕਾਕੜ ਤਰੀਨ ਨਾਲ ਪ੍ਰੇਮ ਸੰਬੰਧ ਸਨ | ਬੀਤੇ ਦਿਨੀਂ ਉਹ ਭੱਜ ਕੇ ਅੰਮਿ੍ਤਸਰ 'ਚ ਕੋਰਟ ਮੈਰਿਜ ਕਰਵਾਉਣਾ ਚਾਹੁੰਦੇ ਸਨ ਪਰ ਪਰਿਵਾਰ ਉਨ੍ਹਾਂ ਨੂੰ ਵਿਆਹ ਦਾ ਭਰੋਸਾ ਦੇ ਕੇ ਬੋਪਾਰਾਏ ਬਾਜ ਸਿੰਘ ਲੈ ਆਇਆ, ਜਿਥੇ ਗੁਰਦਿਆਲ ਸਿੰਘ ਨੇ ਤੇਜ਼ਧਾਰ ਹਥਿਆਰ ਨਾਲ ਦੋਵਾਂ ਦਾ ਕਤਲ ਕਰ ਦਿੱਤਾ | ਘਟਨਾ ਦੀ ਸੂਚਨਾ ਮਿਲਦਿਆਂ ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਤੇ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਮੌਕੇ 'ਤੇ ਪਹੁੰਚੇ | ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਜਨਾਲਾ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ | ਉਕਤ ਦੋਸ਼ੀ ਕਤਲ ਕਰਨ ਤੋਂ ਬਾਅਦ ਖ਼ੁਦ ਥਾਣੇ ਪੇਸ਼ ਹੋ ਗਿਆ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਗੁਰਦਿਆਲ ਸਿੰਘ ਖ਼ਿਲਾਫ਼ 302 ਦਾ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ |

Ad Position 22
No active advertisement
ਪਿਛਲੀ ਖ਼ਬਰ 8 ਸਾਲਾ ਬੱਚੀ ਦੀ ਜਬਰ ਜਨਾਹ ਬਾਅਦ ਹੱਤਿਆ ਦੇ ਦੋਸ਼ੀ ਨੂੰ ਮੌਤ ਦੀ ਸਜ਼ਾ ਅਗਲੀ ਖ਼ਬਰ 1 ਨਵੰਬਰ ਤੋਂ ਪੰਜਾਬ, ਹਰਿਆਣਾ ਦੇ ਭੱਠਿਆਂ 'ਚ ਪਰਾਲੀ ਆਧਾਰਿਤ ਬਾਲਣ ਦੀ ਵਰਤੋਂ ਲਾਜ਼ਮੀ
Ad Position 24