ਚੰਡੀਗੜ੍ਹ, 3 ਜੂਨ (ਯੂ. ਐਨ. ਆਈ.)-ਚੰਡੀਗੜ੍ਹ ਦੀ ਇਕ ਅਦਾਲਤ ਨੇ ਜਨਵਰੀ 2024 'ਚ ਇਕ ਅੱਠ ਸਾਲਾ ਬੱਚੀ ਨਾਲ ਜਬਰ ਜਨਾਹ ਅਤੇ ਹੱਤਿਆ ਦੇ ਦੋਸ਼ 'ਚ ਇਕ ਵਿਅਕਤੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ | ਲੜਕੀ ਦੀ ਲਾਸ਼ ਉਸ ਦੇ ਲਾਪਤਾ ਹੋਣ ਤੋਂ ਤਿੰਨ ਦਿਨ ਬਾਅਦ ਹੱਲੋਮਾਜਰਾ 'ਚ ਮਿਲੀ ਸੀ | ਘਟਨਾ ਤੋਂ ਇਕ ਹਫ਼ਤੇ ਬਾਅਦ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਸੀ ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 302, 201 ਅਤੇ ਪੋਕਸੋ ਐਕਟ ਸਮੇਤ ਹੋਰ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ |