29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸੁਖਬੀਰ ਤੇ ਟਕਸਾਲ ਮੁਖੀ ਬਾਬਾ ਖ਼ਾਲਸਾ ਦਰਮਿਆਨ ਬੰਦ ਕਮਰਾ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 05-06-2025
ਅੰਮਿ੍ਤਸਰ, 4 ਜੂਨ (ਜਸਵੰਤ ਸਿੰਘ ਜੱਸ)-ਘੱਲੂਘਾਰਾ ਦਿਵਸ ਮੌਕੇ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਹਿਤ ਕਰਵਾਏ ਜਾਣ ਵਾਲੇ ਸਾਲਾਨਾ ਘੱਲੂਘਾਰਾ ਯਾਦਗਾਰੀ ਸਮਾਗਮ ਮੌਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਕੌਮ ਦੇ ਨਾਂਅ ਸੰਦੇਸ਼ ਜਾਰੀ ਕਰਨ ਅਤੇ ਪੰਥਕ ਰਵਾਇਤ ਅਨੁਸਾਰ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕਰਨ ਨੂੰ ਲੈ ਕੇ ਦਮਦਮੀ ਟਕਸਾਲ ਜਥਾ ਭਿੰਡਰਾਂ ਵਲੋਂ ਵਿਰੋਧ ਕਰਨ ਦੇ ਕੀਤੇ ਹੋਏ ਐਲਾਨ ਤੋਂ ਬਾਅਦ ਜੋ ਟਕਸਾਲ, ਸ਼ੋ੍ਰਮਣੀ ਕਮੇਟੀ ਤੇ ਸ਼ੋ੍ਰਮਣੀ ਅਕਾਲੀ ਦਲ ਲੀਡਰਸ਼ਿਪ ਦਰਮਿਆਨ ਕੁਝ ਦਿਨਾਂ ਤੋਂ ਟਕਰਾਅ ਚੱਲ ਰਿਹਾ ਸੀ, ਉਸ ਦੇ ਕੱਲ੍ਹ ਨੂੰ ਹੱਲ ਹੋ ਜਾਣ ਦੀ ਸੰਭਾਵਨਾ ਹੈ | ਜਾਣਕਾਰ ਸੂਤਰਾਂ ਅਨੁਸਾਰ ਇਸ ਸੰਭਾਵੀ ਟਕਰਾਅ ਨੂੰ ਟਾਲਣ ਲਈ ਅੱਜ ਸ਼ਾਮ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦਰਮਿਆਨ ਅੰਮਿ੍ਤਸਰ ਜ਼ਿਲੇ੍ਹ ਦੇ ਦਿਹਾਤੀ ਖੇਤਰ ਵਿਚ ਕਿਸੇ ਥਾਂ 'ਤੇ ਗੁਪਤ ਮੁਲਾਕਾਤ ਹੋਣ ਦੀ ਚਰਚਾ ਹੈ, ਜਿਸ ਦੌਰਾਨ ਟਕਸਾਲ ਮੁਖੀ ਵਲੋਂ ਆਪਣੇ ਗਿਲੇ-ਸ਼ਿਕਵੇ ਅਕਾਲੀ ਦਲ ਦੇ ਪ੍ਰਧਾਨ ਨਾਲ ਸਾਂਝੇ ਕਰ ਲਏ ਗਏ ਹਨ | ਇਸ ਦੌਰਾਨ ਦੋਵਾਂ ਸਿੱਖ ਆਗੂਆਂ ਦਰਮਿਆਨ ਕੀ ਗੱਲਬਾਤ ਹੋਈ ਅਤੇ 6 ਜੂਨ ਦੇ ਸੰਭਾਵੀ ਟਕਰਾਅ ਨੂੰ ਖ਼ਤਮ ਕਰਨ ਲਈ ਕਿਨ੍ਹਾਂ ਸ਼ਰਤਾਂ 'ਤੇ ਅਤੇ ਕੀ ਫ਼ੈਸਲਾ ਹੋਇਆ, ਇਸ ਬਾਰੇ ਅਜੇ ਤੱਕ ਦੋਵਾਂ ਆਗੂਆਂ ਵਲੋਂ ਕੋਈ ਖ਼ੁਲਾਸਾ ਨਹੀਂ ਕੀਤਾ ਗਿਆ | ਸਮਝਿਆ ਜਾਂਦਾ ਹੈ ਕਿ ਕੱਲ੍ਹ ਤੱਕ ਇਸ ਮਾਮਲੇ ਨੂੰ ਲੈ ਕੇ ਤਿੰਨਾਂ ਧਿਰਾਂ ਵਲੋਂ ਕੋਈ ਸਰਬ ਪ੍ਰਵਾਨਿਤ ਹੱਲ ਕੱਢ ਲਿਆ ਜਾਵੇਗਾ | ਦੂਜੇ ਪਾਸੇ, ਨਿਹੰਗ ਸਿੰਘ ਜਥੇਬੰਦੀਆਂ ਅਤੇ ਕਈ ਗਰਮ ਖਿਆਲੀ ਜਥੇਬੰਦੀਆਂ ਵਲੋਂ ਵੀ ਜਥੇਦਾਰ ਗਿਆਨੀ ਗੜਗੱਜ ਦੇ ਸਰਵ ਪ੍ਰਵਾਨਿਤ ਜਥੇਦਾਰ ਨਾ ਹੋਣ ਕਰਕੇ ਉਨ੍ਹਾਂ ਦਾ ਵਿਰੋਧ ਕਰਨ ਦਾ ਐਲਾਨ ਕਰਦਿਆਂ ਕਿਹਾ ਹੋਇਆ ਹੈ ਕਿ ਜੋ ਜਥੇਦਾਰ ਕੌਮ ਨੂੰ ਪ੍ਰਵਾਨ ਨਹੀਂ, ਉਸ ਵਲੋਂ ਘੱਲੂਘਾਰਾ ਸਮਾਗਮ ਮੌਕੇ ਕੌਮ ਦੇ ਨਾਂਅ ਸੰਦੇਸ਼ ਦੇਣਾ ਕਿਸੇ ਵੀ ਤਰ੍ਹਾਂ ਉਚਿਤ ਨਹੀਂ ਹੈ | ਜਾਣਕਾਰੀ ਅਨੁਸਾਰ ਇਨ੍ਹਾਂ ਜਥੇਬੰਦੀਆਂ ਦੇ ਮੁਖੀਆਂ ਨੂੰ ਵੀ ਮਨਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ ਅਤੇ ਕੱਲ੍ਹ ਸ਼ਾਮ ਤੱਕ ਇਸ ਵਿਵਾਦ ਦਾ ਕੋਈ ਸਾਰਥਕ ਹੱਲ ਨਿਕਲ ਆਉਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਮੰਤਰੀ ਮੰਡਲ ਵਲੋਂ ਕਿਰਤ ਸੁਧਾਰਾਂ ਨੂੰ ਪ੍ਰਵਾਨਗੀ, ਛੋਟੇ ਵਪਾਰੀਆਂ ਨੂੰ ਰਾਹਤ <br/> ਅਗਲੀ ਖ਼ਬਰ ਸੀ. ਵੀ. ਓ. ਦੀ ਟੀਮ ਵਲੋਂ ਮਾਸਟਰ ਗੁਰਬੰਤਾ ਸਿੰਘ ਮਾਰਗ ਸਮੇਤ ਕਈ ਸੜਕਾਂ ਦੀ ਜਾਂਚ <br/>
Ad Position 24