29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਰਾਹੁਲ ਗਾਂਧੀ ਨੇ ਹਰਿਆਣਾ ਕਾਂਗਰਸ ਆਗੂਆਂ ਨਾਲ ਕੀਤੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 05-06-2025
ਚੰਡੀਗੜ੍ਹ, 4 ਜੂਨ (ਰਾਮ ਸਿੰਘ ਬਰਾੜ)-ਰਾਹੁਲ ਗਾਂਧੀ ਨੇ ਚੰਡੀਗੜ੍ਹ 'ਚ ਹਰਿਆਣਾ ਕਾਂਗਰਸ ਆਗੂਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ | ਇਸ ਮੀਟਿੰਗ ਦਾ ਮੁੱਖ ਉਦੇਸ਼ ਕਾਂਗਰਸ ਸੰਗਠਨ ਨੂੰ ਮੁੜ ਸੁਰਜੀਤ ਕਰਨਾ ਤੇ ਧੜੇਬੰਦੀ ਖ਼ਤਮ ਕਰਨਾ ਸੀ | ਰਾਹੁਲ ਨੇ ਸੰਗਠਨ ਦੀ ਮਜ਼ਬੂਤੀ ਲਈ ਸਾਰਿਆਂ ਦੇ ਸਮਰਥਨ ਦੀ ਮੰਗ ਕੀਤੀ | ਉਨ੍ਹਾਂ 'ਸੰਗਠਨ ਨਿਰਮਾਣ ਪ੍ਰੋਗਰਾਮ' ਤਹਿਤ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਸੂਬਾ ਪ੍ਰਧਾਨ ਚੌਧਰੀ ਉਦੈਭਾਨ, ਕੁਮਾਰੀ ਸ਼ੈਲਜਾ, ਰਣਦੀਪ ਸੂਰਜੇਵਾਲਾ, ਦੀਪੇਂਦਰ ਹੁੱਡਾ, ਅਸ਼ੋਕ ਤੰਵਰ, ਅਜੈ ਯਾਦਵ ਅਤੇ ਬੀਰੇਂਦਰ ਸਿੰਘ ਸਮੇਤ ਕਈ ਆਗੂਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ | ਉਨ੍ਹਾਂ ਨੇ ਹਰੇਕ ਆਗੂ ਤੋਂ ਸੁਝਾਅ ਲਏ | ਮੀਟਿੰਗ ਦੌਰਾਨ ਉਨ੍ਹਾਂ ਗੁਜਰਾਤ ਦੇ ਸੰਗਠਨ ਚੋਣ ਦੇ ਤਜਰਬੇ ਨੂੰ ਸਾਂਝਾ ਕਰਦੇ ਹੋਏ ਕਿਹਾ ਕਿ ਹਰ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਪੂਰੀ ਇਮਾਨਦਾਰੀ ਨਾਲ ਹੋਣੀ ਚਾਹੀਦੀ ਹੈ | ਹਰਿਆਣਾ ਕਾਂਗਰਸ ਦੇ ਇੰਚਾਰਜ ਬੀ.ਕੇ. ਹਰੀਪ੍ਰਸਾਦ ਨੇ ਸਵਿਕਾਰ ਕੀਤਾ ਕਿ ਹਰਿਆਣਾ ਕਾਂਗਰਸ 'ਚ ਸੰਗਠਨ ਦੀ ਘਾਟ ਤੇ ਧੜੇਬੰਦੀ ਕਾਰਨ ਪਾਰਟੀ ਨੂੰ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਦੀ ਪ੍ਰਕਿਰਿਆ 10 ਜੂਨ ਤੋਂ ਸ਼ੁਰੂ ਹੋਵੇਗੀ ਤੇ ਉਮੀਦਵਾਰਾਂ ਦੇ ਨਾਂਅ 30 ਜੂਨ ਤੱਕ ਹਾਈਕਮਾਂਡ ਨੂੰ ਭੇਜੇ ਜਾਣਗੇ | ਇਨ੍ਹਾਂ ਚੋਣਾਂ 'ਚ ਅÏਰਤਾਂ ਨੂੰ ਵੀ ਪਹਿਲ ਦਿੱਤੀ ਜਾਵੇਗੀ | ਹਾਲਾਂਕਿ ਹਰਿਆਣਾ ਵਿਚ ਵਿਰੋਧੀ ਧਿਰ ਦੇ ਨੇਤਾ ਦੀ ਚੋਣ ਬਾਰੇ ਪੁੱਛੇ ਜਾਣ 'ਤੇ ਬੀ.ਕੇ. ਹਰੀਪ੍ਰਸਾਦ ਚੁੱਪ ਰਹੇ | ਸੂਬਾ ਪ੍ਰਧਾਨ ਚੌਧਰੀ ਉਦੈਭਾਨ ਨੇ ਕਿਹਾ ਰਾਹੁਲ ਗਾਂਧੀ ਵਲੋਂ ਤੰਗ ਸਮਾਂ-ਸਾਰਣੀ ਹੋਣ ਦੇ ਬਾਵਜੂਦ ਹਰਿਆਣਾ ਦੇ ਆਗੂਆਂ ਨੂੰ ਪੂਰਾ ਸਮਾਂ ਦੇਣਾ ਦਰਸਾਉਂਦਾ ਹੈ ਕਿ ਕਾਂਗਰਸ ਸੰਗਠਨ ਬਣਾਉਣ ਪ੍ਰਤੀ ਕਿੰਨੀ ਗੰਭੀਰ ਹੈ | ਕੁਮਾਰੀ ਸ਼ੈਲਜਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਪਹਿਲਕਦਮੀ ਨਾਲ ਸੰਗਠਨ 'ਚ ਨਵੀਂ ਊਰਜਾ ਆਵੇਗੀ | ਬੀਰੇਂਦਰ ਸਿੰਘ ਨੇ ਵੀ ਇਹ ਵਿਸ਼ਵਾਸ ਪ੍ਰਗਟ ਕੀਤਾ ਕਿ ਸੰਗਠਨ ਸਥਾਪਤ ਹੁੰਦੇ ਹੀ ਪਾਰਟੀ ਦੀ ਸਥਿਤੀ ਮਜ਼ਬੂਤ ਹੋ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਅਰਾਵਲੀ ਰੇਂਜ ਨੂੰ ਮੁੜ ਜੰਗਲ 'ਚ ਤਬਦੀਲ ਕਰਨ ਲਈ ਅੱਜ ਵਿਸ਼ੇਸ਼ ਪਹਿਲਕਦਮੀ ਸ਼ੁਰੂ ਕਰਨਗੇ ਮੋਦੀ ਅਗਲੀ ਖ਼ਬਰ ਮੰਤਰੀ ਮੰਡਲ ਵਲੋਂ ਕਿਰਤ ਸੁਧਾਰਾਂ ਨੂੰ ਪ੍ਰਵਾਨਗੀ, ਛੋਟੇ ਵਪਾਰੀਆਂ ਨੂੰ ਰਾਹਤ <br/>
Ad Position 24