24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜ਼ਾ ਢਾਂਚਾ ਸਿਰਜਿਆ ਜਾਵੇ-ਚੀਮਾ

Ad Position 21
No active advertisement
ਅਜੀਤ ਡੈਸਕ 30-08-2025
ਨਵੀਂ ਦਿੱਲੀ, 29 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਰੋਧੀ ਧਿਰਾਂ ਦੇ ਵਿੱਤ ਮੰਤਰੀਆਂ ਦੀ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਸਤਾਂ ਤੇ ਸੇਵਾਵਾਂ ਕਰ (ਜੀ. ਐਸ. ਟੀ.) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ ਮਹਿੰਗਾਈ ਦਾ ਸਾਹਮਣਾ ਕਰ ਰਹੇ ਦੇਸ਼ ਦੇ ਗਰੀਬ ਲੋਕਾਂ ਨੂੰ ਪਹੁੰਚੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ | ਉਨ੍ਹਾਂ ਜ਼ੋਰ ਦਿੱਤਾ ਕਿ ਕੀਮਤਾਂ ਦੀ ਤਰਕਸੰਗਕਤਾ ਦਾ ਮੌਜੂਦਾ ਪ੍ਰਸਤਾਵ ਜੇਕਰ ਆਮਦਨ ਘਾਟੇ ਨੂੰ ਪੂਰਨ ਲਈ ਮੁਆਵਜ਼ੇ ਦੀ ਵਿਵਸਥਾ ਤੋਂ ਬਿਨਾਂ ਲਾਗੂ ਹੁੰਦਾ ਹੈ ਤਾਂ ਰਾਜਾਂ ਦੀ ਵਿੱਤੀ ਅਸਥਿਰਤਾ ਦਾ ਕਾਰਨ ਬਣੇਗਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਨੁਕਸਾਨ ਪਹੁੰਚੇਗਾ, ਜੋ ਪ੍ਰਵਾਨਯੋਗ ਨਹੀਂ ਹੈ |

Ad Position 22
No active advertisement
ਪਿਛਲੀ ਖ਼ਬਰ ਜੇ.ਸੀ.ਪੀ. ਹੁਸੈਨੀਵਾਲਾ 'ਚ ਦਾਖਲ ਹੋਇਆ ਪਾਣੀ ਅਗਲੀ ਖ਼ਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ
Ad Position 24