24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕੇਂਦਰੀ ਏਜੰਸੀਆਂ ਅਤੇ ਸਥਾਨਕ ਪ੍ਰਸ਼ਾਸਨ ਮਿਲ ਕੇ ਕਰ ਰਿਹਾ ਕੰਮ

Ad Position 21
No active advertisement
ਅਜੀਤ ਡੈਸਕ 30-08-2025
ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਫਸੇ ਵੱਡੀ ਗਿਣਤੀ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕਈ ਏਜੰਸੀਆਂ ਨੇ ਹੱਥ ਮਿਲਾਇਆ ਹੈ | ਵੱਖ-ਵੱਖ ਕੇਂਦਰੀ ਏਜੰਸੀਆਂ ਪਿਛਲੇ ਕੁਝ ਦਿਨਾਂ ਤੋਂ ਰਾਜ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਡੁੱਬੇ ਇਲਾਕਿਆਂ ਤੋਂ ਫਸੇ ਲੋਕਾਂ ਨੂੰ ਕੱਢਣ ਲਈ ਅਣਥੱਕ ਕੰਮ ਕਰ ਰਹੀਆਂ ਹਨ | ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਬੇਨਤੀ 'ਤੇ ਫੌਜ, ਸੀਮਾ ਸੁਰੱਖਿਆ ਬਲ, ਭਾਰਤੀ ਹਵਾਈ ਫੌਜ ਤੇ ਰਾਸ਼ਟਰੀ ਆਫ਼ਤ ਪ੍ਰਬੰਧਨ ਬਲ ਵੱਡੇ ਪੱਧਰ 'ਤੇ ਬਚਾਅ ਕਾਰਜ ਚਲਾ ਰਹੇ ਹਨ | ਪ੍ਰਭਾਵਿਤ ਇਲਾਕਿਆਂ 'ਚੋਂ ਕੱਢੇ ਲੋਕਾਂ ਨੂੰ ਰਾਹਤ ਕੈਂਪਾਂ 'ਚ ਭੇਜਿਆ ਜਾ ਰਿਹਾ ਹੈ, ਜਿੱਥੇ ਭੋਜਨ, ਦਵਾਈਆਂ ਤੇ ਹੋਰ ਰਾਹਤ ਸਮੱਗਰੀ ਦੀ ਭਰਪੂਰ ਉਪਲਬਧਤਾ ਦਾ ਪ੍ਰਬੰਧ ਕੀਤਾ ਗਿਆ ਹੈ | ਫੌਜ ਨੇ ਪ੍ਰਭਾਵਿਤ ਖੇਤਰਾਂ ਤੋਂ ਕਈ ਲੋਕਾਂ ਨੂੰ ਬਚਾਇਆ ਹੈ | ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਕਪੂਰਥਲਾ, ਤਰਨ ਤਾਰਨ, ਫਿਰੋਜ਼ਪੁਰ, ਹੁਸ਼ਿਆਰਪੁਰ ਤੇ ਅੰਮਿ੍ਤਸਰ ਤੋਂ ਬਾਅਦ ਭਾਰੀ ਮੀਂਹ ਕਾਰਨ ਪਟਿਆਲਾ 'ਚ ਵੀ ਹੜ੍ਹਾਂ ਦੀ ਚਿਤਾਵਨੀ ਜਾਰੀ ਹੋ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਫ਼ੌਜ ਦੇ 20 ਹੈਲੀਕਾਪਟਰ ਤਾਇਨਾਤ-7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਚਾਇਆ ਅਗਲੀ ਖ਼ਬਰ ਚੰਬਾ 'ਚ ਬੱਦਲ ਫਟਿਆ-3 ਪੰਜਾਬੀਆਂ ਸਮੇਤ 11 ਮੌਤਾਂ
Ad Position 24