16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੌਂਗ ਡੈਮ 'ਚ ਪਾਣੀ ਦਾ ਪੱਧਰ 2 ਫੁੱਟ ਘਟਿਆ

Ad Position 21
No active advertisement
ਅਜੀਤ ਡੈਸਕ 31-08-2025
ਹੁਸ਼ਿਆਰਪੁਰ, 30 ਅਗਸਤ (ਏਜੰਸੀ)-ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਸਥਿਤ ਪੌਂਗ ਡੈਮ 'ਚ ਪਾਣੀ ਦਾ ਪੱਧਰ ਸਨਿਚਰਵਾਰ ਸ਼ਾਮ 1391.62 ਫੁੱਟ ਸੀ, ਜੋ ਕਿ ਵੀਰਵਾਰ ਦੇ ਮੁਕਾਬਲੇ ਲਗਪਗ ਦੋ ਫੁੱਟ ਘੱਟ ਸੀ | ਹਾਲਾਂਕਿ, ਪਾਣੀ ਦਾ ਪੱਧਰ ਅਜੇ ਵੀ ਖ਼ਤਰੇ ਦੇ ਨਿਸ਼ਾਨ 1390 ਫੁੱਟ ਤੋਂ ਉੱਪਰ ਹੈ | ਅਧਿਕਾਰੀਆਂ ਨੇ ਦੱਸਿਆ ਕਿ ਸਨਿਚਰਵਾਰ ਸਵੇਰੇ 1.76 ਲੱਖ ਕਿਊਸਿਕ ਪਾਣੀ ਦਾ ਪ੍ਰਵਾਹ ਦਰਜ ਕੀਤਾ ਗਿਆ, ਜੋ ਸ਼ਾਮ ਤੱਕ ਘੱਟ ਕੇ 1.17 ਲੱਖ ਕਿਊਸਿਕ ਰਹਿ ਗਿਆ, ਜਦੋਂ ਕਿ ਸ਼ਾਹ ਨਹਿਰ ਬੈਰਾਜ 'ਚ 1.10 ਲੱਖ ਕਿਊਸਿਕ ਪਾਣੀ ਛੱਡਿਆ ਗਿਆ |

Ad Position 22
No active advertisement
ਪਿਛਲੀ ਖ਼ਬਰ ਅਮਨ ਅਰੋੜਾ, ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਈ.ਟੀ.ਓ. ਵਲੋਂ ਹਰੀਕੇ ਹਥਾੜ ਖੇਤਰ ਦਾ ਦੌਰਾ ਅਗਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1672.12 ਫੁੱਟ
Ad Position 24