02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬਿਆਸ ਦਰਿਆ 'ਚ ਪਾਣੀ ਦਾ ਪੱਧਰ ਹੋਰ ਵਧਿਆ

Ad Position 21
No active advertisement
ਅਜੀਤ ਡੈਸਕ 01-09-2025

ਕਪੂਰਥਲਾ ਪ੍ਰਸ਼ਾਸਨ ਵਲੋਂ ਅਲਰਟ ਜਾਰੀ
ਚੰਡੀਗੜ੍ਹ/ਕਪੂਰਥਲਾ, 31 ਅਗਸਤ (ਪੀ. ਟੀ. ਆਈ.)-ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਐਤਵਾਰ ਨੂੰ ਅਲਰਟ ਜਾਰੀ ਕੀਤਾ ਹੈ ਤੇ ਸੁਲਤਾਨਪੁਰ ਲੋਧੀ ਖੇਤਰ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਹੈ ਕਿਉਂਕਿ ਲਗਾਤਾਰ ਮੀਂਹ ਤੋਂ ਬਾਅਦ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਹੋਰ ਵਧਿਆ ਹੈ | ਕਪੂਰਥਲਾ ਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਬਿਆਸ ਦਰਿਆ 'ਚ ਪਾਣੀ ਦਾ ਪੱਧਰ 2.35 ਲੱਖ ਕਿਊਸਿਕ ਤੱਕ ਵਧ ਗਿਆ ਹੈ ਅਤੇ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਗਈ | ਮÏਸਮ ਵਿਭਾਗ ਨੇ ਕਪੂਰਥਲਾ ਜ਼ਿਲ੍ਹੇ 'ਚ ਭਾਰੀ ਮੀਂਹ ਲਈ ਅਲਰਟ ਜਾਰੀ ਕੀਤਾ ਹੋਇਆ ਹੈ | ਉਨ੍ਹਾਂ ਕਿਹਾ ਕਿ ਜਾਨਾਂ ਬਚਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ, ਇਸ ਲਈ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣਾ ਚਾਹੀਦਾ ਹੈ | ਸੁਲਤਾਨਪੁਰ ਲੋਧੀ ਤੇ ਭੁਲੱਥ ਖੇਤਰਾਂ ਦੇ ਪਿੰਡ ਹੜ੍ਹਾਂ ਤੋਂ ਸਭ ਤੋਂ ਵੱਧ ਪ੍ਰਭਾਵਿਤ ਹਨ |
ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਨੇੜੇ
ਬਿਆਸ, (ਪਰਮਜੀਤ ਸਿੰਘ ਰੱਖੜਾ)-ਸਿੰਚਾਈ ਵਿਭਾਗ ਦੇ ਮੁਲਾਜ਼ਮ ਉਮੇਦ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਬਿਆਸ ਦਰਿਆ 'ਚ ਮੌਜੂਦਾ ਗੇਜ ਅਨੁਸਾਰ ਅੱਜ ਸ਼ਾਮ 6 ਵਜੇ 743.30 ਪਾਣੀ ਦਾ ਪੱਧਰ ਮਾਪਿਆ ਗਿਆ ਹੈ ਤੇ ਨਿਕਾਸ ਪੱਧਰ 2 ਲੱਖ, 21,700 ਕਿਊਸਿਕ ਮਾਪਿਆ ਗਿਆ ਹੈ | ਜ਼ਿਕਰਯੋਗ ਹੈ ਕਿ ਅੱਜ ਸਵੇਰ ਸਮੇਂ ਬਿਆਸ ਦਰਿਆ 'ਚ 743.60 ਦੀ ਗੇਜ ਮਾਪੀ ਗਈ ਸੀ, ਜੋ ਕਿ 744 ਦੇ ਰੈੱਡ ਅਲਰਟ ਤੋਂ ਸਿਰਫ 4 ਪੁਆਇੰਟ ਹੇਠਾਂ ਸੀ ਅਤੇ ਇਸ ਦੌਰਾਨ ਕਰੀਬ 2,36,494 ਕਿਊਸਿਕ ਪਾਣੀ ਡਿਸਚਾਰਜ ਹੋ ਰਿਹਾ ਸੀ, ਜੋ ਕਿ ਬੀਤੇ ਦਿਨਾਂ ਨਾਲੋਂ ਬਹੁਤ ਜ਼ਿਆਦਾ ਹੈ | ਪੌਂਗ ਡੈਮ ਤੋਂ ਕਰੀਬ 1 ਲੱਖ 5 ਹਜ਼ਾਰ ਕਿਊਸਿਕ ਦੇ ਕਰੀਬ ਪਾਣੀ ਹੋਰ ਛੱਡਿਆ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ 3 ਸਤੰਬਰ ਤੱਕ ਬੰਦ ਰਹਿਣਗੇ ਸਾਰੇ ਸਕੂਲ ਅਗਲੀ ਖ਼ਬਰ ਪੰਜਾਬ 'ਚ ਭਾਰੀ ਮੀਂਹ ਨਾਲ ਹੜ੍ਹਾਂ ਦੀ ਸਥਿਤੀ ਹੋਰ ਵਿਗੜੀ
Ad Position 24
No active advertisement