01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਅੱਤਵਾਦ ਵਿਰੁੱਧ ਲੜਾਈ 'ਚ ਦੋਹਰੇ ਮਾਪਦੰਡ ਅਸਵੀਕਾਰਨ ਯੋਗ-ਐਸ.ਸੀ.ਓ. <br/>

Ad Position 21
repet_subhas-goyals [Copy P29]
ਅਜੀਤ ਡੈਸਕ 02-09-2025

ਤਿਆਨਜਿਨ (ਚੀਨ), 1 ਸਤੰਬਰ (ਪੀ.ਟੀ.ਆਈ.)-ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਨੇ ਪਹਿਲਗਾਮ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ ਤੇ ਭਾਰਤ ਦੇ ਇਸ ਰੁਖ ਨਾਲ ਸਹਿਮਤੀ ਪ੍ਰਗਟਾਈ ਕਿ ਅੱਤਵਾਦ ਵਿਰੁੱਧ ਲੜਾਈ 'ਚ ਦੋਹਰੇ ਮਾਪਦੰਡ ਅਸਵੀਕਾਰਨਯੋਗ ਹਨ | ਪ੍ਰਭਾਵਸ਼ਾਲੀ ਸਮੂਹ ਨੇ ਦੋ-ਰੋਜ਼ਾ ਸਾਲਾਨਾ ਸੰਮੇਲਨ ਦੇ ਅੰਤ 'ਚ ਜਾਰੀ ਕੀਤੇ ਗਏ ਇਕ ਐਲਾਨਨਾਮੇ 'ਚ ਅੱਤਵਾਦ ਨਾਲ ਲੜਨ ਦੇ ਆਪਣੇ ਮਜ਼ਬੂਤ ਇਰਾਦੇ ਨੂੰ ਸੂਚੀਬੱਧ ਕੀਤਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ, ਰੂਸ ਦੇ ਵਲਾਦੀਮੀਰ ਪੁਤਿਨ ਤੇ ਕਈ ਹੋਰ ਵਿਸ਼ਵ ਨੇਤਾ ਸ਼ਾਮਿਲ ਹੋਏ | ਐਸ.ਸੀ.ਓ. ਮੈਂਬਰ ਦੇਸ਼ਾਂ ਨੇ ਗਾਜ਼ਾ 'ਚ ਇਜ਼ਰਾਈਲ ਦੁਆਰਾ ਕੀਤੇ ਗਏ ਫ਼ੌਜੀ ਹਮਲਿਆਂ ਦੀ ਵੀ ਨਿੰਦਾ ਕੀਤੀ | ਐਲਾਨਨਾਮੇ 'ਚ ਖੇਤਰੀ ਸੁਰੱਖਿਆ ਨੂੰ ਵਧਾਉਣ ਦੇ ਤਰੀਕਿਆਂ ਦਾ ਜ਼ਿਕਰ ਕੀਤਾ ਗਿਆ ਹੈ ਤੇ ਅੱਤਵਾਦ ਨਾਲ ਲੜਨ ਨੂੰ ਇਕ ਵੱਡੀ ਚੁਣੌਤੀ ਵਜੋਂ ਪਛਾਣਿਆ ਗਿਆ ਹੈ | ਐਲਾਨਨਾਮੇ 'ਚ ਕਿਹਾ ਗਿਆ ਹੈ ਕਿ ਮੈਂਬਰ ਦੇਸ਼ਾਂ ਨੇ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕੀਤੀ | ਐਸ.ਸੀ.ਓ. ਮੈਂਬਰ ਦੇਸ਼ਾਂ ਨੇ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਖੁਜ਼ਦਾਰ ਤੇ ਜਾਫਰ ਐਕਸਪ੍ਰੈੱਸ 'ਤੇ ਹੋਏ ਅੱਤਵਾਦੀ ਹਮਲਿਆਂ ਦੀ ਵੀ ਨਿੰਦਾ ਕੀਤੀ | ਐਲਾਨਨਾਮੇ ਅਨੁਸਾਰ ਉਨ੍ਹਾਂ (ਮੈਂਬਰ ਦੇਸ਼ਾਂ) ਨੇ ਮਿ੍ਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਹਮਦਰਦੀ ਤੇ ਸੰਵੇਦਨਾ ਪ੍ਰਗਟ ਕੀਤੀ | ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਹਮਲਿਆਂ ਦੇ ਦੋਸ਼ੀਆਂ, ਪ੍ਰਬੰਧਕਾਂ ਤੇ ਸਪਾਂਸਰਾਂ ਨੂੰ ਨਿਆਂ ਦੇ ਕਟਹਿਰੇ 'ਚ ਲਿਆਂਦਾ ਜਾਣਾ ਚਾਹੀਦਾ ਹੈ | ਇਸ 'ਚ ਕਿਹਾ ਗਿਆ ਹੈ ਕਿ ਐਸ.ਸੀ.ਓ. ਅੱਤਵਾਦ, ਵੱਖਵਾਦ ਤੇ ਕੱਟੜਪੰਥੀ ਵਿਰੁੱਧ ਲੜਾਈ ਪ੍ਰਤੀ ਆਪਣੀ ਦਿ੍ੜ੍ਹ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਅੱਤਵਾਦੀ, ਵੱਖਵਾਦੀ ਤੇ ਕੱਟੜਪੰਥੀ ਸਮੂਹਾਂ ਨੂੰ ਭਾੜੇ ਦੇ ਉਦੇਸ਼ਾਂ ਲਈ ਵਰਤਣ ਦੀਆਂ ਕੋਸ਼ਿਸ਼ਾਂ ਦੀ ਅਯੋਗਤਾ 'ਤੇ ਜ਼ੋਰ ਦਿੰਦਾ ਹੈ | ਐਸ.ਸੀ.ਓ. ਨੇ ਕਿਹਾ ਕਿ ਇਹ ਅੱਤਵਾਦੀ ਤੇ ਕੱਟੜਪੰਥੀ ਖ਼ਤਰਿਆਂ ਦਾ ਮੁਕਾਬਲਾ ਕਰਨ 'ਚ ਪ੍ਰਭੂਸੱਤਾ ਸੰਪੰਨ ਰਾਜਾਂ ਤੇ ਉਨ੍ਹਾਂ ਦੇ ਸਮਰੱਥ ਅਧਿਕਾਰੀਆਂ ਦੀ ਮੋਹਰੀ ਭੂਮਿਕਾ ਨੂੰ ਮਾਨਤਾ ਦਿੰਦਾ ਹੈ | ਇਸ 'ਚ ਕਿਹਾ ਗਿਆ ਹੈ ਕਿ ਮੈਂਬਰ ਦੇਸ਼ ਅੱਤਵਾਦ ਦੇ ਸਾਰੇ ਰੂਪਾਂ ਤੇ ਪ੍ਰਗਟਾਵਿਆਂ 'ਚ ਸਖ਼ਤ ਨਿੰਦਾ ਕਰਦੇ ਹਨ | ਇਸ ਗੱਲ 'ਤੇ ਜ਼ੋਰ ਦਿੰਦੇ ਹਨ ਕਿ ਅੱਤਵਾਦ ਵਿਰੁੱਧ ਲੜਾਈ 'ਚ ਦੋਹਰੇ ਮਾਪਦੰਡ ਅਸਵੀਕਾਰਨਯੋਗ ਹਨ ਤੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਅੱਤਵਾਦ ਦਾ ਮੁਕਾਬਲਾ ਕਰਨ ਲਈ ਸੱਦਾ ਦਿੰਦੇ ਹਨ, ਜਿਸ 'ਚ ਅੱਤਵਾਦੀਆਂ ਦੀ ਸਰਹੱਦ ਪਾਰ ਗਤੀਵਿਧੀ ਵੀ ਸ਼ਾਮਿਲ ਹੈ | ਐਸ.ਸੀ.ਓ. ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦੀ ਕੇਂਦਰੀ ਭੂਮਿਕਾ ਹੈ ਕਿ ਉਹ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵ ਤੇ ਸੰਯੁਕਤ ਰਾਸ਼ਟਰ ਗਲੋਬਲ ਅੱਤਵਾਦ ਵਿਰੋਧੀ ਰਣਨੀਤੀ ਨੂੰ ਸੰਯੁਕਤ ਰਾਸ਼ਟਰ ਚਾਰਟਰ ਤੇ ਅੰਤਰਰਾਸ਼ਟਰੀ ਕਾਨੂੰਨ ਦੇ ਸਿਧਾਂਤਾਂ ਅਨੁਸਾਰ ਪੂਰੀ ਤਰ੍ਹਾਂ ਲਾਗੂ ਕਰੇ, ਤਾਂ ਜੋ ਸਾਰੇ ਅੱਤਵਾਦੀ ਸਮੂਹਾਂ ਦਾ ਸਾਂਝੇ ਤੌਰ 'ਤੇ ਮੁਕਾਬਲਾ ਕੀਤਾ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਗੰਭੀਰ ਢਾਈ ਲੱਖ ਤੋਂ ਵੱਧ ਲੋਕ ਪ੍ਰਭਾਵਿਤ ਅਗਲੀ ਖ਼ਬਰ ਅਜੀਤ/ਅਜੀਤ ਸਮਾਚਾਰ ਹੜ੍ਹ ਰਾਹਤ ਫੰਡ (Ajit / Ajit Samachar Flood Relief Fund)
Ad Position 24