06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਅਫ਼ਗਾਨਿਸਤਾਨ 'ਚ ਭੁਚਾਲ ਦੌਰਾਨ ਮਰਨ ਵਾਲਿਆਂ ਦੀ ਗਿਣਤੀ 1400 ਤੋਂ ਵਧੀ

Ad Position 21
No active advertisement
ਅਜੀਤ ਡੈਸਕ 03-09-2025
ਅੰਮਿ੍ਤਸਰ, 2 ਸਤੰਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ 'ਚ ਆਏ ਭਿਆਨਕ ਭੁਚਾਲ ਵਿਚ ਮਰਨ ਵਾਲਿਆਂ ਦੀ ਗਿਣਤੀ 1411 ਹੋ ਗਈ ਹੈ | ਤਾਲਿਬਾਨ ਪ੍ਰਸ਼ਾਸਨ ਦੇ ਬੁਲਾਰੇ ਨੇ ਅੱਜ ਇਹ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਹਾਦਸੇ 'ਚ ਹੁਣ ਤੱਕ ਲਗਭਗ 3,251 ਲੋਕ ਜ਼ਖ਼ਮੀ ਹੋਏ ਹਨ ਤੇ 8,000 ਤੋਂ ਵੱਧ ਘਰ ਤਬਾਹ ਹੋ ਗਏ ਹਨ | ਉਨ੍ਹਾਂ ਨੇ ਕਿਹਾ ਕਿ ਭੁਚਾਲ ਦੇ ਦੂਜੇ ਦਿਨ ਵੀ ਰਾਹਤ ਟੀਮਾਂ ਵਲੋਂ ਮਲਬੇ ਹੇਠ ਫਸੇ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਜਾਰੀ ਹਨ | ਅਫ਼ਗਾਨਿਸਤਾਨ ਦੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ ਦੇ ਬੁਲਾਰੇ ਯੂਸਫ਼ ਹਮਦ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਮਲਬੇ 'ਚੋਂ ਬਾਹਰ ਕੱਢਣ ਉਪਰੰਤ ਮਿ੍ਤਕਾਂ ਦੇ ਅੰਕੜੇ ਹੋਰ ਵੀ ਬਦਲ ਸਕਦੇ ਹਨ | ਅਫ਼ਗਾਨਿਸਤਾਨ ਦੀ ਤਾਲਿਬਾਨ ਸਰਕਾਰ ਵਲੋਂ ਭੁਚਾਲ ਤੋਂ ਬਾਅਦ ਦੁਨੀਆ ਭਰ ਤੋਂ ਮਦਦ ਮੰਗਣ 'ਤੇ ਭਾਰਤ ਵਲੋਂ 1000 ਟੈਂਟ ਭੇਜੇ ਗਏ | ਇਸ ਤੋਂ ਇਲਾਵਾ ਕਾਬੁਲ ਤੋਂ ਕੁਨਾਰ 'ਚ 15 ਟਨ ਖਾਣ-ਪੀਣ ਦੀਆਂ ਚੀਜ਼ਾਂ ਵੀ ਭੇਜੀਆਂ ਗਈਆਂ | ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਹੋਰ ਰਾਹਤ ਸਮੱਗਰੀ ਵੀ ਭੇਜੇਗਾ | ਬਰਤਾਨੀਆ ਨੇ ਭੁਚਾਲ ਤੋਂ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ 10 ਲੱਖ ਪੌਂਡ ਦੇ ਐਮਰਜੈਂਸੀ ਫ਼ੰਡ ਦਾ ਐਲਾਨ ਕੀਤਾ ਹੈ | ਇਸ ਦੇ ਨਾਲ ਹੀ ਚੀਨ ਨੇ ਕਿਹਾ ਕਿ ਉਹ ਅਫ਼ਗਾਨਿਸਤਾਨ ਦੀ ਜ਼ਰੂਰਤਾਂ ਤੇ ਸਮਰੱਥਾ ਅਨੁਸਾਰ ਮਦਦ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਿਸ਼ਤੀ ਰਾਹੀਂ ਦੌਰਾ ਅਗਲੀ ਖ਼ਬਰ ਮਿੱਤਲ ਯੂ.ਏ.ਈ. 'ਚ ਭਾਰਤ ਦੇ ਰਾਜਦੂਤ ਨਿਯੁਕਤ
Ad Position 24