ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਅਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਪੰਜਾਬ ਹੈਰੀਟੇਜ ਤੇ ਟੂਰਿਜ਼ਮ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਵੀ ਹਾਜ਼ਰ ਸਨ | ਉਨ੍ਹਾਂ ਇਸ ਮੌਕੇ ਕਿਸ਼ਤੀ ਰਾਹੀਂ ਜਾ ਕੇ ਬਾਊਪੁਰ ਤੇ ਸਾਂਗਰਾ ਵਿਖੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ | ਉਨ੍ਹਾਂ ਇਸ ਮੌਕੇ ਲੋੜਵੰਦ ਨੂੰ ਰਾਸ਼ਨ ਵੀ ਵੰਡਿਆ | 'ਆਪ' ਦੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਸੱਜਣ ਸਿੰਘ ਚੀਮਾ ਨੇ ਮਨੀਸ਼ ਸਿਸੋਦੀਆ ਨੂੰ ਹੜ੍ਹ ਖੇਤਰਾਂ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ |