ਨੰਗਲ, 3 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹਿਮਾਚਲ ਦੇ ੳੱੁਪਰਲੇ ਪਹਾੜੀ ਇਲਾਕਿਆਂ 'ਚ ਪੈ ਰਹੇ ਭਾਰੀ ਮੀਂਹ ਦੇ ਚਲਦਿਆਂ ਭਾਖੜਾ ਡੈਮ ਦੇ ਪਿੱਛੇ ਗੋਬਿੰਦ ਸਾਗਰ ਝੀਲ 'ਚ ਪਾਣੀ ਦੀ ਆਮਦ ਲਗਾਤਾਰ ਵਧ ਰਹੀ ਹੈ | ਬੀ.ਬੀ.ਐਮ.ਬੀ. ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸ਼ਾਮ ਨੂੰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1678.55 ਫੁੱਟ ਦਰਜ ਕੀਤਾ ਗਿਆ, ਜੋ ਖ਼ਤਰੇ ਦੇ ਨਿਸ਼ਾਨ ਤੋਂ ਮਹਿਜ਼ 1.45 ਫੁੱਟ ਹੇਠ ਰਹਿ ਗਿਆ ਹੈ | ਡੈਮ 'ਚ ਪਾਣੀ ਦੀ ਆਮਦ 92547 ਕਿਊਸਿਕ ਦਰਜ ਕੀਤੀ ਗਈ, ਜਦੋਂ ਕਿ ਨੰਗਲ ਡੈਮ ਨੂੰ 75000 ਕਿਊਸਿਕ ਪਾਣੀ ਛੱਡਿਆ ਗਿਆ | ਦੱਸਣਯੋਗ ਹੈ ਕਿ ਭਾਖੜਾ ਡੈਮ ਦੇ ਫਲੱਡ ਗੇਟ ਪਿਛਲੇ 17 ਦਿਨਾਂ ਤੋਂ ਲਗਾਤਾਰ ਖੋਲ੍ਹੇ ਹੋਏ ਹਨ, ਜੋ ਅੱਜ ਵਿਭਾਗ ਵਲੋਂ 8 ਫੁੱਟ ਤੱਕ ਖੋਲ੍ਹ ਦਿੱਤੇ ਗਏ | ਨੰਗਲ ਡੈਮ ਤੋਂ ਭਾਖੜਾ ਨਹਿਰ ਤੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਵਿਚ ਕ੍ਰਮਵਾਰ 9-9 ਹਜ਼ਾਰ, ਜਦੋਂ ਕਿ 57000 ਕਿਊਸਿਕ ਪਾਣੀ ਸਤਲੁਜ ਦਰਿਆ 'ਚ ਛੱਡਿਆ ਜਾ ਰਿਹਾ ਹੈ |