03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਧਾਇਕ ਰਮਨ ਅਰੋੜਾ ਨੂੰ ਹਾਈ ਕੋਰਟ ਤੋਂ ਮਿਲੀ ਨਿਯਮਤ ਜ਼ਮਾਨਤ

Ad Position 21
No active advertisement
ਅਜੀਤ ਡੈਸਕ 04-09-2025

ਵਸ਼ਿਸ਼ਟ ਨੂੰ ਵੀ ਮਿਲੀ ਜ਼ਮਾਨਤ
ਚੰਡੀਗੜ੍ਹ, 3 ਸਤੰਬਰ (ਸੰਦੀਪ ਕੁਮਾਰ ਮਾਹਨਾ)-ਭਿ੍ਸ਼ਟਾਚਾਰ ਦੇ ਮਾਮਲੇ 'ਚ ਗਿ੍ਫ਼ਤਾਰ ਜਲੰਧਰ ਕੇਂਦਰੀ ਤੋਂ 'ਆਪ' ਵਿਧਾਇਕ ਰਮਨ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ | ਵਿਧਾਇਕ ਰਮਨ ਅਰੋੜਾ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਅੱਜ ਉਨ੍ਹਾਂ ਨੂੰ ਅਤੇ ਜਲੰਧਰ ਨਗਰ ਨਿਗਮ ਦੇ ਏ.ਟੀ.ਪੀ. ਰਹੇ ਸੁਖਦੇਵ ਵਸ਼ਿਸ਼ਟ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ | ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ 14 ਮਈ ਨੂੰ ਵਿਧਾਇਕ ਰਮਨ ਅਰੋੜਾ ਵਿਰੁੱਧ ਭਿ੍ਸ਼ਟਾਚਾਰ ਦਾ ਮਾਮਲਾ ਦਰਜ ਕਰ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਸੀ | ਵਿਜੀਲੈਂਸ ਬੁਲਾਰੇ ਅਨੁਸਾਰ ਰਮਨ ਅਰੋੜਾ ਨੇ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਲੋਕਾਂ ਨੂੰ ਨੋਟਿਸ ਭੇਜੇ ਤੇ ਲੋਕਾਂ ਖਿਲਾਫ਼ ਕਾਰਵਾਈ ਦੀ ਧਮਕੀ ਵੀ ਦਿੱਤੀ ਸੀ | ਵਿਜੀਲੈਂਸ ਵਲੋਂ ਰਮਨ ਅਰੋੜਾ ਤੇ ਹੋਰਨਾਂ ਵਿਰੁੱਧ ਮਾਮਲਾ ਦਰਜ ਕਰ ਗਿ੍ਫ਼ਤਾਰ ਕਰ ਲਿਆ ਸੀ | ਪਟੀਸ਼ਨਕਰਤਾ ਰਮਨ ਅਰੋੜਾ ਨੇ ਕਈ ਤਰ੍ਹਾਂ ਦੀਆਂ ਦਲੀਲਾਂ ਦੇ ਕੇ ਨਿਯਮਤ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ 'ਤੇ ਹਾਈ ਕੋਰਟ ਨੇ ਰਮਨ ਅਰੋੜਾ ਦੀ ਨਿਯਮਤ ਜ਼ਮਾਨਤ ਅਰਜ਼ੀ ਮਨਜ਼ੂਰ ਕਰਦਿਆਂ ਵੱਡੀ ਰਾਹਤ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਪੰਜਾਬੀਆਂ ਦੀ ਇਕਜੁੱਟਤਾ ਦੀ ਕੋਈ ਮਿਸਾਲ ਨਹੀਂ-ਰਾਜਪਾਲ ਅਗਲੀ ਖ਼ਬਰ ਗੈਂਗਸਟਰ ਵਜੋਂ ਮੇਰਾ 'ਐਨਕਾਊਾਟਰ' ਕਰਨਾ ਚਾਹੁੰਦੀ ਸੀ ਪੰਜਾਬ ਪੁਲਿਸ-ਪਠਾਣਮਾਜਰਾ
Ad Position 24