ਚੰਡੀਗੜ੍ਹ, 3 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ 'ਚ ਭਾਰੀ ਮੀਂਹ ਅਤੇ ਆਏ ਹੜ੍ਹਾਂ ਕਾਰਨ ਸੂਬਾ ਸਰਕਾਰ ਵਲੋਂ ਸੂਬੇ ਨੇ ਸਾਰੇ ਵਿੱਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਜਾਣਕਾਰੀ ਸਿੱਖਿਆ ਮੰਤਰੀ ਨੇ ਅੱਜ ਟਵੀਟ ਕਰਕੇ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਭਾਰੀ ਮੀਂਹ ਕਾਰਨ ਬਣੇ ਹੜ੍ਹ ਦੇ ਹਾਲਾਤ ਨੂੰ ਵੇਖਦਿਆਂ ਪੰਜਾਬ ਭਰ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੋਲੀਟੈਕਨਿਕ ਸੰਸਥਾਵਾਂ 7 ਸਤੰਬਰ 2025 ਤੱਕ ਬੰਦ ਰਹਿਣਗੀਆਂ | ਸਿੱਖਿਆ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਥਾਨਿਕ ਪ੍ਰਸ਼ਾਸਨ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ |