03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਤੇ ਮੁੜ ਵਸੇਬੇ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ-ਕਟਾਰੀਆ

Ad Position 21
No active advertisement
ਅਜੀਤ ਡੈਸਕ 04-09-2025
ਪੰਜਾਬ 'ਤੇ ਜੋ ਅੱਜ ਸੰਕਟ ਦੀ ਘੜੀ ਆਈ ਹੈ | ਅਜਿਹੀ ਸਥਿਤੀ 'ਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵੇਂ ਪੰਜਾਬ ਦੇ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਲਈ ਵਚਨਬੱਧ ਹਨ | ਇਹ ਪ੍ਰਗਟਾਵਾ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਜ਼ਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮਗਰੋਂ ਕੀਤਾ | ਅੱਜ ਰਾਜਪਾਲ ਰਾਵੀ ਦਰਿਆ 'ਤੇ ਬਣਾਏ ਗਏ ਕਥਲੌਰ ਪੁਲ 'ਤੇ ਪਹੁੰਚੇ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਰਾਵੀ ਦਰਿਆ ਦਾ ਨਿਰੀਖਣ ਕੀਤਾ ਤੇ ਮਾਧੋਪੁਰ ਹੈਡਵਰਕਸ ਦਾ ਵੀ ਜਾਇਜ਼ਾ ਲਿਆ | ਜ਼ਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ 'ਚ ਰਾਵੀ ਦਰਿਆ 'ਤੇ ਬਣੇ ਪੁਲ 'ਤੇ ਰਾਜਪਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਅਤੇ ਮੁੜ ਵਸੇਬੇ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਡਿਪਟੀ ਕਮਿਸ਼ਨਰ ਪਠਾਨਕੋਟ ਅਦਿੱਤਿਆ ਉੱਪਲ, ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਵਲੋਂ ਜ਼ਿਲ੍ਹਾ ਪਠਾਨਕੋਟ ਨੇ ਰਾਵੀ ਦਰਿਆ ਦੇ ਵਧਦੇ ਪਾਣੀ ਕਾਰਨ ਜ਼ਿਲ੍ਹਾ ਪਠਾਨਕੋਟ 'ਚ ਬਣੀ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ |

Ad Position 22
No active advertisement
ਪਿਛਲੀ ਖ਼ਬਰ ਟੈਕਸ ਸੁਧਾਰ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣਗੇ-ਮੋਦੀ <br/> ਅਗਲੀ ਖ਼ਬਰ ਸਕੂਲ, ਕਾਲਜ ਤੇ ਯੂਨੀਵਰਸਿਟੀਆਂ 7 ਤੱਕ ਬੰਦ
Ad Position 24