03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਟੈਕਸ ਸੁਧਾਰ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣਗੇ-ਮੋਦੀ <br/>

Ad Position 21
No active advertisement
ਅਜੀਤ ਡੈਸਕ 04-09-2025
ਨਵੀਂ ਦਿੱਲੀ, 3 ਸਤੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਕਿ ਜੀ. ਐਸ. ਟੀ. ਕੌਂਸਲ ਵਲੋਂ ਪ੍ਰਵਾਨਿਤ ਵਿਆਪਕ ਸੁਧਾਰ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣਗੇ ਅਤੇ ਸਾਰਿਆਂ ਲਈ, ਵਿਸ਼ੇਸ਼ ਤੌਰ 'ਤੇ ਛੋਟੇ ਵਪਾਰੀਆਂ ਅਤੇ ਕਾਰੋਬਾਰੀਆਂ ਲਈ ਵਪਾਰ ਕਰਨਾ ਸੁਖਾਲਾ ਬਣਾਉਣਗੇ | ਐਕਸ 'ਤੇ ਪਾਈ ਇਕ ਪੋਸਟ 'ਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਵਿਆਪਕ ਜੀ. ਐਸ. ਟੀ. ਦਰ ਤਰਕਸੰਗਤ ਬਣਾਉਣਾ ਅਤੇ ਪ੍ਰਕਿਰਿਆ ਸੁਧਾਰਾਂ ਲਈ ਵਿਸਥਾਰਤ ਪ੍ਰਸਤਾਵ ਤਿਆਰ ਕੀਤਾ ਹੈ, ਜਿਸ ਦਾ ਉਦੇਸ਼ ਆਮ ਆਦਮੀ ਦੇ ਜੀਵਨ ਨੂੰ ਸੁਖਾਲਾ ਬਣਾਉਣਾ ਅਤੇ ਅਰਥ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ | ਉਨ੍ਹਾਂ ਅੱਗੇ ਕਿਹਾ ਕਿ ਇਹ ਦੱਸਣ 'ਚ ਖੁਸ਼ੀ ਹੋ ਰਹੀ ਹੈ ਕਿ ਕੇਂਦਰ ਅਤੇ ਰਾਜਾਂ ਵਾਲੀ ਜੀ. ਐਸ. ਟੀ. ਪ੍ਰੀਸ਼ਦ ਨੇ ਸਮੂਹਿਕ ਤੌਰ 'ਤੇ ਕੇਂਦਰ ਸਰਕਾਰ ਵਲੋਂ ਜੀ. ਐਸ.ਟੀ. ਦਰਾਂ 'ਚ ਕਟੌਤੀ ਅਤੇ ਸੁਧਾਰਾਂ 'ਤੇ ਪੇਸ਼ ਪ੍ਰਸਤਾਵਾਂ 'ਤੇ ਸਹਿਮਤੀ ਪ੍ਰਗਟਾਈ ਹੈ, ਜਿਸ ਨਾਲ ਆਮ ਆਦਮੀ, ਕਿਸਾਨਾਂ, ਐਮ. ਐਸ. ਐਮ. ਈ., ਮੱਧ ਵਰਗ, ਔਰਤਾਂ ਤੇ ਨੌਜਵਾਨਾਂ ਨੂੰ ਲਾਭ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸੰਦੀਪ ਪਾਠਕ ਵਲੋਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪੁਨਰਵਾਸ ਲਈ 5 ਕਰੋੜ ਰੁਪਏ ਜਾਰੀ ਅਗਲੀ ਖ਼ਬਰ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਤੇ ਮੁੜ ਵਸੇਬੇ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ-ਕਟਾਰੀਆ
Ad Position 24