ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ)-ਰਾਜ ਸਭਾ ਮੈਂਬਰ ਸੰਦੀਪ ਪਾਠਕ ਅੱਜ ਫਿਰੋਜ਼ਪੁਰ ਦੇ ਪਿੰਡਾਂ 'ਚ ਹੜ੍ਹਾਂ ਕਾਰਨ ਬਣੀ ਸਥਿਤੀ ਦਾ ਜਾਇਜ਼ਾ ਲੈਣ ਪੁੱਜੇ | ਇਸ ਮÏਕੇ ਉਨ੍ਹਾਂ ਵਲੋਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਮੁੜ ਉਸਾਰੀ ਅਤੇ ਲੋਕਾਂ ਦੇ ਮੁੜ ਵਸੇਬੇ ਲਈ ਐਮ.ਪੀ.ਲੈਡਸ ਫੰਡਾਂ 'ਚੋਂ ਪੰਜ ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਕੀਤੀ ਗਈ | ਇਸ ਮÏਕੇ ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ 'ਚ ਸਾਡਾ ਆਪਣੇ ਲੋਕਾਂ ਨਾਲ ਖੜ੍ਹੇ ਹੋਣਾ ਨਾ ਕੇਵਲ ਜ਼ਿੰਮੇਵਾਰੀ ਹੈ, ਬਲਕਿ ਸਾਡਾ ਫਰਜ਼ ਅਤੇ ਧਰਮ ਵੀ ਹੈ | ਉਨ੍ਹਾਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ ਤੇ ਮÏਕੇ 'ਤੇ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ |