03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਰਾਘਵ ਚੱਢਾ ਵਲੋਂ ਗੁਰਦਾਸਪੁਰ ਦੇ ਧੁੱਸੀ ਬੰਨ੍ਹਾਂ ਨੰੂ ਮਜ਼ਬੂਤ ਕਰਨ ਲਈ ਪੌਣੇ ਤਿੰਨ ਕਰੋੜ ਰੁਪਏ ਜਾਰੀ <br/>

Ad Position 21
No active advertisement
ਅਜੀਤ ਡੈਸਕ 04-09-2025
ਗੁਰਦਾਸਪੁਰ, 3 ਸਤੰਬਰ (ਚੱਕਰਾਜਾ)-ਸੀਨੀਅਰ 'ਆਪ' ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਲੋਂ ਆਪਣੇ ਅਖ਼ਤਿਆਰੀ ਫ਼ੰਡਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੇ ਧੁੱਸੀ ਬੰਨ੍ਹਾਂ ਨੰੂ ਮਜ਼ਬੂਤ ਕਰਨ ਲਈ ਪੌਣੇ ਤਿੰਨ ਕਰੋੜ ਰੁਪਏ ਜਾਰੀ ਕੀਤੇ ਗਏ | ਇਸ ਸੰਬੰਧੀ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਰਾਘਵ ਚੱਢਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੰੂ ਭੇਜੇ ਗਏ ਮਨਜ਼ੂਰੀ ਪੱਤਰ 'ਚ ਕਿਹਾ ਕਿ ਹੜ੍ਹਾਂ ਨੇ ਘਰਾਂ, ਖੇਤੀਬਾੜੀ ਜ਼ਮੀਨਾਂ ਅਤੇ ਜਨਤਕ ਬੁਨਿਆਦੀ ਢਾਂਚੇ ਨੰੂ ਵੱਡੇ ਪੱਧਰ 'ਤੇ ਨੁਕਸਾਨ ਪਹੁੰਚਾਇਆ ਹੈ ਅਤੇ ਭਵਿੱਖ ਵਿਚ ਅਜਿਹਾ ਨਾ ਵਾਪਰੇ, ਇਸ ਲਈ ਰਾਵੀ ਦਰਿਆ ਦੇ ਧੁੱਸੀ ਬੰਨ੍ਹਾਂ ਨੰੂ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਮੈਂਬਰ ਰਾਜ ਸਭਾ ਹੋਣ ਦੇ ਨਾਤੇ ਉਹ ਇਸ ਸੰਕਟ ਦੀ ਘੜੀ 'ਚ ਲੋਕਾਂ ਦੇ ਜੀਵਨ ਦੀ ਰੱਖਿਆ ਕਰਨ ਲਈ ਹਮੇਸ਼ਾ ਵਚਨਬੱਧ ਹਨ |

Ad Position 22
No active advertisement
ਪਿਛਲੀ ਖ਼ਬਰ ਅਜੀਤ/ਅਜੀਤ ਸਮਾਚਾਰ ਹੜ੍ਹ ਰਾਹਤ ਫੰਡ (Ajit /Ajit Samachar Flood Relief Fund) ਅਗਲੀ ਖ਼ਬਰ ਅੰਮਿ੍ਤਸਰ 'ਚ ਰਾਹਤ ਕਾਰਜਾਂ ਲਈ ਦਿੱਤੇ 50 ਲੱਖ ਰੁਪਏ
Ad Position 24