ਪੰਜਾਬ ਕਾਂਗਰਸ ਨੇ ਐਲਾਨ ਕੀਤਾ ਹੈ ਕਿ ਇਹ ਫ਼ੈਸਲਾ ਕੇਵਲ ਵਿਧਾਨ ਸਭਾ ਤੱਕ ਸੀਮਤ ਨਹੀਂ ਰਹਿਣ ਦਿੱਤਾ ਜਾਵੇਗਾ | ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕਹਿਣਾ ਹੈ ਕਿ ਪੰਜਾਬ ਦੇ ਹੱਕਾਂ 'ਤੇ ਕੇਂਦਰ ਵਲੋਂ ਮਾਰਿਆ ਜਾ ਰਿਹਾ ਡਾਕਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਜੇ ਲੋੜ ਪਈ ਤਾਂ ਕਾਂਗਰਸ ਪਾਰਟੀ ਸੜਕਾਂ 'ਤੇ ਉੱਤਰ ਕੇ ਸੰਘਰਸ਼ ਕਰੇਗੀ |