ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਦੇ ਫ਼ੈਸਲੇ ਨੂੰ ਤੁਰੰਤ ਹੀ ਰੱਦ ਕਰਨ ਦੀ ਮੰਗ ਕੀਤੀ ਹੈ | ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਚੰਡੀਗੜ੍ਹ ਹਮੇਸ਼ਾਂ ਪੰਜਾਬ ਦਾ ਹਿੱਸਾ ਰਿਹਾ ਹੈ | ਕੇਂਦਰ ਸਰਕਾਰ ਹੌਲੀ-ਹੌਲੀ ਪੰਜਾਬ ਦੇ ਸਾਰੇ ਅਧਿਕਾਰ ਖੋਹ ਰਹੀ ਹੈ | ਇਹ ਫ਼ੈਸਲਾ ਪੰਜਾਬ ਵਿਰੋਧੀ ਹੈ ਤੇ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ |