13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਰਾਜਪਾਲ ਨੇ ਕੇਂਦਰੀ ਮੰਤਰੀ ਨੂੰ ਹੜ੍ਹਾਂ ਸੰਬੰਧੀ ਰਿਪੋਰਟ ਸੌਂਪੀ

Ad Position 21
No active advertisement
ਅਜੀਤ ਡੈਸਕ 05-09-2025
ਰਾਜਾਸਾਂਸੀ, 4 ਸਤੰਬਰ (ਹਰਦੀਪ ਸਿੰਘ ਖੀਵਾ)-ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਪੰਜਾਬ ਦੇ ਪੰਜ ਜ਼ਿਲਿ੍ਹਆਂ 'ਚ ਅੰਮਿ੍ਤਸਰ, ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਅਤੇ ਫਿਰੋਜ਼ਪੁਰ 'ਚ ਹੜ੍ਹਾਂ ਦੀ ਸਥਿਤੀ ਬਾਰੇ ਇਕ ਵਿਸ਼ੇਸ਼ ਰਿਪੋਰਟ ਸੌਂਪੀ | ਰਾਜਪਾਲ ਨੇ ਕੇਂਦਰੀ ਮੰਤਰੀ ਨੂੰ ਇਨ੍ਹਾਂ ਜ਼ਿਲਿ੍ਹਆਂ 'ਚ ਹੜ੍ਹਾਂ ਕਾਰਨ ਹੋਏ ਜਾਨ-ਮਾਲ, ਫਸਲਾਂ ਅਤੇ ਬੁਨਿਆਦੀ ਢਾਂਚੇ ਦੇ ਹੋਏ ਵਿਆਪਕ ਨੁਕਸਾਨ ਬਾਰੇ ਜਾਣੂ ਕਰਵਾਇਆ | ਉਨ੍ਹਾਂ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਫ਼ੌਜ, ਐੱਨ.ਡੀ.ਆਰ. ਐੱਫ. ਅਤੇ ਹੋਰ ਏਜੰਸੀਆਂ ਵਲੋਂ ਸਾਂਝੇ ਤੌਰ 'ਤੇ ਚਲਾਏ ਜਾ ਰਹੇ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ | ਦੱਸਣਯੋਗ ਹੈ ਕਿ ਰਾਜਪਾਲ ਨੇ ਹੜ੍ਹ ਪ੍ਰਭਾਵਿਤ ਪੰਜ ਜ਼ਿਲਿ੍ਹਆਂ ਦਾ ਦੌਰਾ ਕੀਤਾ, ਜ਼ਮੀਨੀ ਸਥਿਤੀ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ, ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ |

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਹੜ੍ਹਾਂ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 4 ਰਾਜਾਂ ਨੂੰ ਨੋਟਿਸ ਅਗਲੀ ਖ਼ਬਰ ਪੰਜਾਬ ਵਿਰੋਧੀ ਫ਼ੈਸਲਾ ਤੁਰੰਤ ਰੱਦ ਹੋਵੇ-ਸ਼੍ਰੋਮਣੀ ਅਕਾਲੀ ਦਲ
Ad Position 24