ਨਵੀਂ ਦਿੱਲੀ, 4 ਸਤੰਬਰ (ਜਗਤਾਰ ਸਿੰਘ)-ਪੰਜਾਬ-ਹਿਮਾਚਲ ਸਮੇਤ ਦੇਸ਼ ਦੇ ਕਈ ਰਾਜਾਂ ਵਿਚ ਭਾਰੀ ਮੀਂਹ, ਹੜ੍ਹ, ਜ਼ਮੀਨ ਖਿਸਕਣ ਆਦਿ ਦੀਆਂ ਘਟਨਾਵਾਂ ਕਾਰਨ ਆਮ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ¢ ਦਿੱਲੀ ਸਮੇਤ ਭਾਰਤ ਦੇ ਕਈ ਮੈਦਾਨੀ ਤੇ ਪਹਾੜੀ ਰਾਜਾਂ ਵਿਚ ਸਥਿਤੀ ਖ਼ਰਾਬ ਹੈ ਅਤੇ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋ ਗਈ ਹੈ¢ ਮੀਂਹ ਤੇ ਹੜ੍ਹਾਂ ਕਾਰਨ ਬਣੀ ਇਸ ਸਥਿਤੀ ਨੂੰ ਲੈ ਕੇ ਦਾਇਰ ਇੱਕ ਪਟੀਸ਼ਨ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਵਲੋਂ ਕੀਤੀ ਗਈ¢ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਪੰਜਾਬ, ਹਿਮਾਚਲ, ਉੱਤਰਾਖੰਡ ਤੇ ਜੰਮੂ ਕਸ਼ਮੀਰ (4 ਰਾਜਾਂ) ਨੂੰ ਨੋਟਿਸ ਜਾਰੀ ਕੀਤਾ ਹੈ ਤੇ ਨਾਲ ਹੀ ਤਿੰਨ ਹਫ਼ਤਿਆਂ ਅੰਦਰ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ¢ ਕੇਂਦਰ ਤੇ 4 ਰਾਜ ਸਰਕਾਰਾਂ ਤੋਂ ਇਲਾਵਾ, ਅਦਾਲਤ ਨੇ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਿਟੀ (ਐਨ.ਡੀ.ਐਮ.ਏ.) ਤੇ ਰਾਸ਼ਟਰੀ ਰਾਜ ਮਾਰਗ ਅਥਾਰਿਟੀ (ਐਨ.ਐਚ.ਏ.ਆਈ.) ਨੂੰ ਵੀ ਨੋਟਿਸ ਜਾਰੀ ਕੀਤੇ ਹਨ¢ ਇਸ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਬਾਅਦ ਹੋਵੇਗੀ¢ ਉੱਤਰੀ ਰਾਜਾਂ ਦੀ ਮੌਜੂਦਾ ਸਥਿਤੀ ਬਾਰੇ ਅਨਾਮਿਕਾ ਰਾਣਾ ਨਾਂਅ ਦੀ ਇਕ ਪਟੀਸ਼ਨਕਰਤਾ ਦੁਆਰਾ ਅਦਾਲਤ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ¢ ਚੀਫ਼ ਜਸਟਿਸ ਬੀ.ਆਰ. ਗਵਈ ਨੇ ਕਿਹਾ ਕਿ ਅਸੀਂ ਪੰਜਾਬ ਦੀਆਂ ਤਸਵੀਰਾਂ ਵੀ ਵੇਖੀਆਂ ਹਨ ਜਿੱਥੇ ਪੂਰੇ ਪਿੰਡ ਤੇ ਖੇਤ ਤਬਾਹ ਹੋ ਗਏ ਹਨ¢