13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸਿਸੋਦੀਆ ਵਲੋਂ ਦੀਨਾਨਗਰ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 05-09-2025
ਗੁਰਦਾਸਪੁਰ, 4 ਸਤੰਬਰ (ਚੱਕਰਾਜਾ)-'ਆਪ' ਦੇ ਸੀਨੀਅਰ ਆਗੂ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੀਨਾਨਗਰ ਹਲਕੇ ਦੇ ਰਾਵੀ ਦਰਿਆ ਨੇੜਲੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਸਾਰੀ ਸਥਿਤੀ ਦੀ ਜਾਣਕਾਰੀ ਲਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਸ਼ਮਸ਼ੇਰ ਸਿੰਘ ਹਲਕਾ ਇੰਚਾਰਜ ਦੀਨਾਨਗਰ, ਚੇਅਰਮੈਨ ਬਲਜੀਤ ਸਿੰਘ ਅਤੇ ਮੁਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ਵੀ ਮੌਜੂਦ ਸਨ | ਸਿਸੋਦੀਆ ਤੇ ਸ਼ੈਰੀ ਕਲਸੀ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਤੇ ਸਥਾਨਿਕ ਨਿਵਾਸੀਆਂ ਨਾਲ ਗੱਲਬਾਤ ਕਰਕੇ ਦਰਿਆ ਦੇ ਪਾਣੀ ਦਾ ਪੱਧਰ ਵਧਣ ਕਾਰਨ ਦਰਪੇਸ਼ ਅਤੇ ਆਉਣ ਵਾਲੀਆਂ ਚੁਣੌਤੀਆਂ ਬਾਰੇ ਜਾਣਕਾਰੀ ਲਈ | ਉਨ੍ਹਾਂ ਕਿਹਾ ਕਿ 'ਆਪ' ਮੁਖੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੁੜ-ਵਸੇਬੇ ਲਈ 71 ਕਰੋੜ ਰੁਪਏ ਮਨਜ਼ੂਰ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਹੜ੍ਹਾਂ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ 4 ਰਾਜਾਂ ਨੂੰ ਨੋਟਿਸ
Ad Position 24