13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

1700 ਗਜ਼ਟਿਡ ਅਫ਼ਸਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ

Ad Position 21
No active advertisement
ਅਜੀਤ ਡੈਸਕ 05-09-2025
ਚੰਡੀਗੜ੍ਹ, 4 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਹੋਰ ਅਸਰਦਾਰ ਢੰਗ ਨਾਲ ਕਰਨ ਲਈ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਨ੍ਹਾਂ ਕਾਰਜਾਂ ਦੀ ਨਿਗਰਾਨੀ ਲਈ ਹਰੇਕ ਪ੍ਰਭਾਵਿਤ ਪਿੰਡ ਵਿਚ ਗਜ਼ਟਿਡ ਅਫ਼ਸਰ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ | ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਵਿਚ ਤਾਇਨਾਤ ਕੀਤੇ ਜਾਣ ਵਾਲੇ ਗਜ਼ਟਿਡ ਅਧਿਕਾਰੀ ਸੂਬੇ ਵਿਚ ਪਿੰਡ ਵਾਸੀਆਂ ਤੇ ਪ੍ਰਸ਼ਾਸਨ ਦਰਮਿਆਨ ਸਿੱਧਾ ਰਾਬਤਾ ਕਾਇਮ ਰੱਖਣ ਨੂੰ ਯਕੀਨੀ ਬਣਾਉਣਗੇ | ਉਨ੍ਹਾਂ ਕਿਹਾ ਕਿ ਇਸ ਨਾਲ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਲੋਕ ਅਧਿਕਾਰੀ ਨਾਲ ਆਪਣੀਆਂ ਸਮੱਸਿਆਵਾਂ ਸਾਂਝੀਆਂ ਕਰ ਸਕਣਗੇ ਜਿਸ ਨਾਲ ਹਰ ਸਮੱਸਿਆ ਦਾ ਫੌਰੀ ਹੱਲ ਨਿਕਲ ਸਕੇਗਾ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਬਿਮਾਰ ਹੋਣ ਕਾਰਨ ਕੇਜਰੀਵਾਲ ਨਾਲ ਹੜ੍ਹਾਂ ਦੇ ਜਾਇਜ਼ੇ ਦਾ ਪ੍ਰੋਗਰਾਮ ਕੀਤਾ ਰੱਦ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮੁੜ-ਵਸੇਬੇ ਲਈ 71 ਕਰੋੜ ਰੁਪਏ ਮਨਜ਼ੂਰ
Ad Position 24