13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਮੁੱਖ ਮੰਤਰੀ ਨੇ ਬਿਮਾਰ ਹੋਣ ਕਾਰਨ ਕੇਜਰੀਵਾਲ ਨਾਲ ਹੜ੍ਹਾਂ ਦੇ ਜਾਇਜ਼ੇ ਦਾ ਪ੍ਰੋਗਰਾਮ ਕੀਤਾ ਰੱਦ

Ad Position 21
No active advertisement
ਅਜੀਤ ਡੈਸਕ 05-09-2025

ਅੱਜ ਸ਼ਾਮ ਮੰਤਰੀ ਮੰਡਲ ਦੀ ਬੈਠਕ 'ਚ ਹੋਣਗੇ ਸ਼ਾਮਿਲ
ਹਰਕਵਲਜੀਤ ਸਿੰਘ

ਚੰਡੀਗੜ੍ਹ, 4 ਸਤੰਬਰ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਿਮਾਰ ਹੋ ਜਾਣ ਕਾਰਨ ਅੱਜ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਰੱਦ ਕਰ ਦਿੱਤਾ | ਰਾਜ ਦੇ ਇਕ ਸੀਨੀਅਰ ਅਧਿਕਾਰੀ ਨੇ 'ਅਜੀਤ' ਨੂੰ ਦੱਸਿਆ ਕਿ ਮੁੱਖ ਮੰਤਰੀ ਨੂੰ ਬੀਤੀ ਕੱਲ੍ਹ ਸ਼ਾਮ ਤੋਂ ਤੇਜ਼ ਬੁਖ਼ਾਰ ਹੈ ਅਤੇ ਡਾਕਟਰਾਂ ਨੇ ਇਸ ਨੂੰ ਵਾਇਰਸ ਇਨਫੈਕਸ਼ਨ ਦੱਸਿਆ ਹੈ | ਮੁੱਖ ਮੰਤਰੀ ਆਪਣੀ ਸਰਕਾਰੀ ਰਿਹਾਇਸ਼ 'ਤੇ ਹੀ ਆਰਾਮ ਕਰ ਰਹੇ ਹਨ ਜਦੋਂ ਕਿ ਡਾਕਟਰ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਜਾਂਚ ਕਰ ਰਹੇ ਹਨ | ਕੇਜਰੀਵਾਲ ਜੋ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਲਈ ਕੱਲ੍ਹ ਸ਼ਾਮ ਚੰਡੀਗੜ੍ਹ ਪੁੱਜ ਗਏ ਸਨ, ਅੱਜ ਸਵੇਰੇ ਪਹਿਲਾਂ ਮੁੱਖ ਮੰਤਰੀ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਮੁੱਖ ਮੰਤਰੀ ਨਿਵਾਸ ਵਿਖੇ ਗਏ | ਪਰ ਬਾਅਦ ਵਿਚ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਦੌਰੇ ਲਈ ਉਹ ਕੈਬਨਿਟ ਮੰਤਰੀ ਅਤੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਸੁਲਤਾਨਪੁਰ ਲੋਧੀ ਗਏ | ਕੇਜਰੀਵਾਲ ਦਾ ਪਹਿਲਾਂ ਗੁਰਦਾਸਪੁਰ ਅਤੇ ਸੁਲਤਾਨਪੁਰ ਲੋਧੀ ਜਾਣ ਦਾ ਪ੍ਰੋਗਰਾਮ ਸੀ ਪਰ ਉਹ ਅੱਜ ਸੁਲਤਾਨਪੁਰ ਲੋਧੀ ਹੀ ਜਾ ਸਕੇ | ਪਰ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਕੇਜਰੀਵਾਲ ਅਗਲੇ ਇਕ ਦੋ ਦਿਨ ਦੂਜੇ ਖੇਤਰਾਂ ਦਾ ਦੌਰਾ ਕਰਨ ਲਈ ਪੰਜਾਬ ਰੁਕਣਗੇ ਜਾਂ ਨਹੀਂ | ਰਾਜ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਕੱਲ੍ਹ (5 ਸਤੰਬਰ) ਬਾਅਦ ਦੁਪਹਿਰ ਆਪਣੇ ਨਿਵਾਸ 'ਤੇ ਹੀ ਰੱਖੀ ਪੰਜਾਬ ਮੰਤਰੀ ਮੰਡਲ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ | ਇਸ ਮੀਟਿੰਗ ਦਾ ਭਾਵੇਂ ਅਜੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਸਮਝਿਆ ਜਾਂਦਾ ਹੈ ਕਿ ਕੈਬਨਿਟ ਵਲੋਂ ਮੁੱਖ ਤੌਰ 'ਤੇ ਰਾਜ ਵਿਚ ਹੜ੍ਹਾਂ ਦੀ ਸਥਿਤੀ 'ਤੇ ਵਿਚਾਰ ਕਰਨ ਤੋਂ ਇਲਾਵਾ ਕੇਂਦਰ ਨੂੰ ਪੰਜਾਬ ਦੇ ਰੋਕੇ ਹੋਏ ਫ਼ੰਡ ਜਾਰੀ ਕਰਨ ਅਤੇ ਹੜ੍ਹਾਂ ਕਾਰਨ ਵਿਸ਼ੇਸ਼ ਪੈਕੇਜ ਜਾਰੀ ਕਰਨ ਲਈ ਅਪੀਲ ਕੀਤੀ ਜਾਏਗੀ | ਬੁਲਾਰੇ ਨੇ ਦੱਸਿਆ ਕਿ ਕੁਝ ਥਾਵਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਸੰਬੰਧੀ ਮੁੱਢਲੇ ਅਨੁਮਾਨ ਜ਼ਰੂਰ ਭੇਜੇ ਜਾ ਰਹੇ ਹਨ, ਪ੍ਰੰਤੂ ਨੁਕਸਾਨ ਦਾ ਅਸਲ ਅੰਦਾਜ਼ਾ ਪਾਣੀ ਦੇ ਉਤਰਨ ਤੋਂ ਬਾਅਦ ਹੀ ਲੱਗ ਸਕੇਗਾ | ਬੁਲਾਰੇ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਦਾ ਅੱਜ ਸ਼ਾਮ ਬੁਖ਼ਾਰ ਘੱਟ ਗਿਆ ਸੀ ਅਤੇ ਕੱਲ੍ਹ ਸਵੇਰ ਤੱਕ ਉਹ ਠੀਕ ਹੋ ਜਾਣਗੇ | ਵਰਨਣਯੋਗ ਹੈ ਕਿ ਮੁੱਖ ਮੰਤਰੀ ਸਿਹਤ ਠੀਕ ਨਾ ਹੋਣ ਕਾਰਨ ਕੱਲ੍ਹ ਸੰਗਰੂਰ 'ਚ ਹੜ੍ਹਾਂ ਦੀ ਸਥਿਤੀ ਵੇਖਣ ਲਈ ਵੀ ਨਹੀਂ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਹੜ੍ਹਾਂ ਦੀ ਸਥਿਤੀ ਅਜੇ ਵੀ ਗੰਭੀਰ ਰਾਵੀ ਤੇ ਸਤਲੁਜ 'ਚ ਪਾਣੀ ਦਾ ਪੱਧਰ ਵਧਿਆ ਅਗਲੀ ਖ਼ਬਰ 1700 ਗਜ਼ਟਿਡ ਅਫ਼ਸਰ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬਚਾਅ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨਗੇ
Ad Position 24