13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕੇਂਦਰ ਸਰਕਾਰ ਸੰਕਟ ਦੀ ਘੜੀ 'ਚ ਪੰਜਾਬ ਨਾਲ ਖੜ੍ਹੀ ਹੈ-ਚੌਹਾਨ

Ad Position 21
No active advertisement
ਹਵਾਈ ਅੱਡਾ ਰਾਜਾਸਾਂਸੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਿਵਰਾਜ ਚੌਹਾਨ | ਨਾਲ ਬੈਠੇ ਸੁਨੀਲ ਜਾਖੜ, ਰਵਨੀਤ ਸਿੰਘ ਬਿੱਟੂ, ਤਰੁਣ ਚੁੱਘ, ਸ਼ਵੇਤ ਮਲਿਕ ਅਤੇ ਹੋਰ | ਅਜੀਤ ਤਸਵੀਰ <br/> 05-09-2025
ਅੰਮਿ੍ਤਸਰ/ਰਾਜਾਸਾਂਸੀ, 4 ਸਤੰਬਰ (ਹਰਮਿੰਦਰ ਸਿੰਘ, ਹਰਦੀਪ ਸਿੰਘ ਖੀਵਾ)-ਦੇਸ਼ 'ਤੇ ਜਦੋਂ ਵੀ ਕੋਈ ਸੰਕਟ ਆਇਆ ਹੈ ਸਭ ਤੋਂ ਪਹਿਲਾਂ ਉਸ ਸੰਕਟ ਨੂੰ ਪੰਜਾਬ ਨੇ ਆਪਣੇ ਸੀਨੇ 'ਤੇ ਹੰਢਾਇਆ ਹੈ, ਪੰਜਾਬ ਦੇ ਲੋਕ ਦੇਸ਼ ਅਤੇ ਪੀੜਤ ਮਨੁੱਖਤਾ ਦੀ ਸੇਵਾ 'ਚ ਹਮੇਸ਼ਾ ਸਭ ਤੋਂ ਅੱਗੇ ਰਹੇ ਹਨ, ਜਿਸ ਕਾਰਨ ਦੇਸ਼ ਵਾਸੀਆਂ ਨੂੰ ਪੰਜਾਬ ਦੇ ਲੋਕਾਂ 'ਤੇ ਫ਼ਖ਼ਰ ਹੈ | ਇਹ ਪ੍ਰਗਟਾਵਾ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਲਈ ਜੋ ਕੰਮ ਕੀਤਾ ਉਸ ਲਈ ਉਹ ਪੰਜਾਬ ਦੇ ਲੋਕਾਂ ਨੂੰ ਪ੍ਰਣਾਮ ਕਰਦੇ ਹਨ ਤੇ ਅੱਜ ਸੰਕਟ ਦੀ ਘੜੀ 'ਚ ਕੇਂਦਰ ਸਰਕਾਰ ਵੀ ਪੰਜਾਬ ਦੇ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਭੇਜਿਆ ਹੈ | ਚੌਹਾਨ ਨੇ ਕਿਹਾ ਇਸ ਵੇਲੇ ਇਹ ਹੀ ਤਮੰਨਾ ਹੈ ਕਿ ਪੰਜਾਬ ਦੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰ ਸਕੀਏ | ਇਸ ਮੌਕੇੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਅਮਰਪਾਲ ਸਿੰਘ ਬੋਨੀ ਅਜਨਾਲਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਖੁੱਡੀਆਂ ਤੇ ਧਾਲੀਵਾਲ ਨੇ ਖੇਤੀਬਾੜੀ ਮੰਤਰੀ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਅਰਵਿੰਦ ਕੇਜਰੀਵਾਲ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ
Ad Position 24