13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸੂਬੇ ਦੀ ਆਰਥਿਕਤਾ ਦੀ ਮੁੜ ਬਹਾਲੀ ਲਈ ਕੇਂਦਰ ਵਿਸ਼ੇਸ਼ ਵਿੱਤੀ ਪੈਕੇਜ ਦੇਵੇ-ਖੁੱਡੀਆਂ

Ad Position 21
No active advertisement
ਅਜੀਤ ਡੈਸਕ 05-09-2025
ਕਪੂਰਥਲਾ, 4 ਸਤੰਬਰ (ਅਮਰਜੀਤ ਕੋਮਲ)-ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਮੰਗ ਕੀਤੀ ਕਿ ਪੰਜਾਬ 'ਚ ਹੜ੍ਹ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਪੰਜਾਬ ਨੂੰ ਤੁਰੰਤ ਵਿੱਤੀ ਰਾਹਤ ਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਵਿੱਤੀ ਪੈਕੇਜ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਹੜ੍ਹ ਦੌਰਾਨ ਖ਼ਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਕੇਂਦਰ ਸਰਕਾਰ ਵਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ ਤੇ ਮਾਰਕੀਟ ਵਿਕਾਸ ਫੰਡ ਦੇ 8 ਹਜ਼ਾਰ ਕਰੋੜ ਰੁਪਏ ਤੁਰੰਤ ਜਾਰੀ ਕਰਨ 'ਤੇ ਵੀ ਜ਼ੋਰ ਦਿੱਤਾ | ਖੁੱਡੀਆਂ ਨੇ ਕਿਹਾ ਕਿ ਦੇਸ਼ ਦੀ ਖ਼ੁਰਾਕ ਸੁਰੱਖਿਆ 'ਚ ਪੰਜਾਬ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ 1679.02 ਫੁੱਟ ਪਹੁੰਚਿਆ ਭਾਖੜਾ ਡੈਮ 'ਚ ਪਾਣੀ ਦਾ ਪੱਧਰ ਅਗਲੀ ਖ਼ਬਰ ਖੁੱਡੀਆਂ ਤੇ ਧਾਲੀਵਾਲ ਨੇ ਖੇਤੀਬਾੜੀ ਮੰਤਰੀ ਨੂੰ ਸੌਂਪਿਆ ਮੰਗ ਪੱਤਰ
Ad Position 24