13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

1679.02 ਫੁੱਟ ਪਹੁੰਚਿਆ ਭਾਖੜਾ ਡੈਮ 'ਚ ਪਾਣੀ ਦਾ ਪੱਧਰ

Ad Position 21
No active advertisement
ਅਜੀਤ ਡੈਸਕ 05-09-2025

ਫਲੱਡ ਗੇਟ 10 ਫੁੱਟ ਤੱਕ ਖੋਲ੍ਹੇ ਗਏ
ਨੰਗਲ, 4 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਹਿਮਾਚਲ ਪ੍ਰਦੇਸ਼ ਦੇ ਉਪਰਲੇ ਪਹਾੜੀ ਇਲਾਕਿਆਂ 'ਚ ਲਗਾਤਾਰ ਪੈ ਰਹੇ ਭਾਰੀ ਮੀਂਹ ਦੇ ਚਲਦਿਆਂ ਭਾਖੜਾ ਡੈਮ ਦੇ ਪਿੱਛੇ ਗੋਬਿੰਦ ਸਾਗਰ ਝੀਲ 'ਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਸ਼ਾਮ ਨੂੰ ਬੀ.ਬੀ.ਐਮ.ਬੀ. ਦੇ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1679.02 ਫੁੱਟ ਦਰਜ ਕੀਤਾ ਗਿਆ, ਜੋ ਖ਼ਤਰੇ ਦੇ ਨਿਸ਼ਾਨ ਤੋਂ ਇਕ ਫੁੱਟ ਤੋਂ ਵੀ ਘੱਟ ਰਹਿ ਗਿਆ ਹੈ | ਭਾਖੜਾ ਡੈਮ 'ਚ ਪਾਣੀ ਦੀ ਆਮਦ 85,219 ਕਿਊਸਿਕ ਦਰਜ ਕੀਤੀ ਗਈ, ਜਦੋਂ ਕਿ ਨੰਗਲ ਡੈਮ ਨੂੰ 84,032 ਕਿਊਸਿਕ ਪਾਣੀ ਛੱਡਿਆ ਗਿਆ | ਦੱਸਣਯੋਗ ਹੈ ਕਿ ਬੀ.ਬੀ.ਐਮ.ਬੀ. ਵਲੋਂ ਭਾਖੜਾ ਡੈਮ ਦੇ ਫਲੱਡ ਗੇਟ ਪਿਛਲੇ 18 ਦਿਨਾਂ ਤੋਂ ਲਗਾਤਾਰ ਖੋਲ੍ਹੇ ਗਏ ਹਨ, ਜਿਸ ਨੂੰ ਅੱਜ ਵਿਭਾਗ ਵਲੋਂ 10 ਫੁੱਟ ਤੱਕ ਖੋਲ੍ਹ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਰਣਜੀਤ ਸਾਗਰ ਡੈਮ 'ਚ ਪਾਣੀ ਦਾ ਪੱਧਰ 526.72 ਮੀਟਰ ਅਗਲੀ ਖ਼ਬਰ ਸੂਬੇ ਦੀ ਆਰਥਿਕਤਾ ਦੀ ਮੁੜ ਬਹਾਲੀ ਲਈ ਕੇਂਦਰ ਵਿਸ਼ੇਸ਼ ਵਿੱਤੀ ਪੈਕੇਜ ਦੇਵੇ-ਖੁੱਡੀਆਂ
Ad Position 24