13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਕਸ਼ਮੀਰ ਦਾ ਦੇਸ਼ ਨਾਲੋਂ ਸੰਪਰਕ ਟੁੱਟਿਆ

Ad Position 21
No active advertisement
ਅਜੀਤ ਡੈਸਕ 05-09-2025
ਨਵੀਂ ਦਿੱਲੀ, 4 ਸਤੰਬਰ (ਏਜੰਸੀ)- ਲਗਾਤਾਰ ਭਾਰੀ ਮੀਂਹ ਨਾਲ ਉੱਤਰੀ ਰਾਜ ਪ੍ਰਭਾਵਿਤ ਹਨ | ਹਿਮਾਚਲ ਪ੍ਰਦੇਸ਼ ਮੌਨਸੂਨ ਦੀ ਸ਼ੁਰੂਆਤ ਤੋਂ ਹੀ ਕੁਦਰਤੀ ਆਫ਼ਤ ਦੀ ਮਾਰ ਹੇਠ ਹੈ ਅਤੇ ਯਮੁਨਾ ਨਦੀ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਦਿੱਲੀ ਵੀ ਪ੍ਰਭਾਵਿਤ ਹੋ ਰਹੀ ਹੈ | ਜੰਮੂ-ਕਸ਼ਮੀਰ, ਪੰਜਾਬ, ਹਰਿਆਣਾ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਵਿਚ ਹੜ੍ਹਾਂ ਵਰਗੀ ਸਥਿਤੀ ਕਾਰਨ ਵਿਦਿਅਕ ਸੰਸਥਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ, ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ | ਉਥੇ ਹੀ ਕਸ਼ਮੀਰ ਦੇਸ਼ ਦੇ ਬਾਕੀ ਹਿੱਸਿਆਂ ਤੋਂ ਕੱਟਿਆ ਗਿਆ ਹੈ ਕਿਉਂਕਿ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਸਮੇਤ ਸਾਰੇ ਸੜਕੀ ਸੰਪਰਕ ਵੀਰਵਾਰ ਨੂੰ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਮੀਂਹ ਕਾਰਨ ਆਵਾਜਾਈ ਲਈ ਬੰਦ ਕਰ ਦਿੱਤੇ ਗਏ ਹਨ | 26 ਅਗਸਤ ਤੋਂ ਹਾਈਵੇਅ ਅਤੇ ਹੋਰ ਅੰਤਰ-ਖੇਤਰੀ ਸੜਕਾਂ ਦੇ ਬੰਦ ਹੋਣ ਕਾਰਨ ਕਠੂਆ ਤੋਂ ਕਸ਼ਮੀਰ ਤੱਕ ਵੱਖ-ਵੱਖ ਥਾਵਾਂ 'ਤੇ 3500 ਤੋਂ ਵੱਧ ਵਾਹਨ ਫਸ ਗਏ ਹਨ | ਜੰਮੂ-ਰਾਜੌਰੀ-ਪੁਣਛ ਹਾਈਵੇਅ ਅਤੇ ਬਟੋਟ-ਡੋਡਾ-ਕਿਸ਼ਤਵਾੜ ਹਾਈਵੇਅ ਸਮੇਤ ਮਹੱਤਵਪੂਰਨ ਹਾਈਵੇਅ ਵੀ ਜ਼ਮੀਨ ਖਿਸਕਣ ਕਾਰਨ ਆਵਾਜਾਈ ਲਈ ਬੰਦ ਹਨ |

Ad Position 22
No active advertisement
ਪਿਛਲੀ ਖ਼ਬਰ ਵੱਡਾ ਹਾਦਸਾ,ਖਾਈ 'ਚ ਡਿੱਗੀ ambulance,3 ਲੋਕਾਂ ਦੀ ਮੌ.ਤ ਅਗਲੀ ਖ਼ਬਰ ਰਣਜੀਤ ਸਾਗਰ ਡੈਮ 'ਚ ਪਾਣੀ ਦਾ ਪੱਧਰ 526.72 ਮੀਟਰ
Ad Position 24