ਨਵੀਂ ਦਿੱਲੀ, 5 ਸਤੰਬਰ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦ ਹੀ ਹੜ੍ਹ ਪ੍ਰਭਾਵਿਤ ਰਾਜਾਂ ਦਾ ਦੌਰਾ ਕਰਨਗੇ ਤੇ ਸਥਿਤੀ ਦਾ ਜਾਇਜ਼ਾ ਲੈਣਗੇ | ਭਾਰੀ ਮੀਂਹ ਨੇ ਉੱਤਰ ਭਾਰਤ ਦੇ ਰਾਜਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਪੰਜਾਬ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਵਰਗੇ ਰਾਜਾਂ ਦੇ ਕੁਝ ਹਿੱਸੇ ਸਭ ਤੋਂ ਪ੍ਰਭਾਵਿਤ ਖੇਤਰਾਂ 'ਚ ਸ਼ਾਮਿਲ ਹਨ | ਅਧਿਕਾਰੀਆਂ ਨੇ ਦੱਸਿਆ ਕਿ ਕੁਝ ਰਾਜ ਸਰਕਾਰਾਂ ਵਲੋਂ ਇਸ ਸੰਕਟ ਨਾਲ ਨਜਿੱਠਣ ਲਈ ਕੇਂਦਰੀ ਫੰਡਾਂ ਦੀ ਕੀਤੀ ਜਾ ਰਹੀ ਮੰਗ ਦਰਮਿਆਨ ਮੋਦੀ ਹਾਲਾਤ ਦਾ ਜਾਇਜ਼ਾ ਲੈਣ ਲਈ ਇਨ੍ਹਾਂ 'ਚੋਂ ਕੁਝ ਖੇਤਰਾਂ ਦਾ ਦੌਰਾ ਕਰਨਗੇ |